Posted inBarnala Health ਜੱਚਾ-ਬੱਚਾ ਸਿਹਤ ਸੰਭਾਲ ਵਿਸ਼ੇ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ Posted by overwhelmpharma@yahoo.co.in April 7, 2025No Comments ਬਰਨਾਲਾ, 7 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਪ੍ਰਵੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਸਿਹਤ ਦਿਵਸ ਜੱਚਾ-ਬੱਚਾ ਸਿਹਤ ਸੰਭਾਲ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਟਰੇਨਿੰਗ ਅਨੈਕਸੀ ਹਾਲ ਵਿਖੇ ਕਰਵਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਜੱਚਾ ਬੱਚਾ ਸਿਹਤ ਸੇਵਾਵਾਂ ਬਿਲਕੁਲ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਲਈ ਗਰਭਵਤੀ ਔਰਤਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਇਸਤਰੀ ਰੋਗਾਂ ਦੇ ਮਾਹਿਰ ਡਾਕਟਰਾਂ ਕੋਲ ਸਮੇਂ ਸਮੇਂ ’ਤੇ ਚੈੱਕਅਪ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਮੈਡਮ ਸੁਖਪਾਲ ਕੌਰ ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਨੇ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਜਣੇਪੇ ਸਮੇਂ ਜਲਦੀ ਤੋਂ ਜਲਦੀ ਨੇੜੇ ਦੇ ਸਿਹਤ ਕੇਂਦਰਾਂ ਵਿੱਚ ਰਜਿਸਟਰੇਸ਼ਨ ਕਰਵਾਉਣੀ ਚਾਹੀਦੀ ਹੈ ਅਤੇ ਦੋ ਵਾਰ ਟੀਕਾਕਰਨ ਅਤੇ ਘੱਟੋ-ਘੱਟ ਚਾਰ ਵਾਰ ਐਂਟੀਨੇਟਲ ਚੈੱਕਅਪ ਜ਼ਰੂਰ ਕਰਾਉਣਾ ਚਾਹੀਦਾ ਹੈ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੇ ਰਿਸਕ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਹੀ ਸਮੇਂ ’ਤੇ ਚੈੱਕਅਪ ਕਰਵਾਉਣ ਨਾਲ ਜੱਚਾ ਬੱਚਾ ਦੋਵੇਂ ਸਿਹਤਮੰਦ ਰਹਿ ਸਕਦੇ ਹਨ। ਜਨਮ ਤੋਂ ਬਾਅਦ ਬੱਚੇ ਨੂੰ ਮਾਂ ਦਾ ਦੁੱਧ ਚੁੰਘਾਉਣਾ ਚਾਹੀਦਾ ਹੈ, ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਅਤੇ ਦੋ ਸਾਲ ਤੱਕ ਮਾਂ ਦੇ ਦੁੱਧ ਨਾਲ ਓਪਰੀ ਖੁਰਾਕ ਦੇਣੀ ਚਾਹੀਦੀ ਹੈ ਅਤੇ ਗੁੜਤੀ ਨਹੀਂ ਦੇਣੀ। ਇਸ ਦੌਰਾਨ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ, ਬਲਜਿੰਦਰ ਸਿੰਘ ਜ਼ਿਲ੍ਹਾ ਕਮਿਊਨਟੀ ਮੋਬਲਾਇਜ਼ਰ ਨੇ ਦੱਸਿਆ ਕਿ ਸਿਹਤ ਦਿਵਸ ਮਨਾਉਣ ਦਾ ਮਕਸਦ “ਮਾਂ ਅਤੇ ਬੱਚੇ” ਦੇ ਤੰਦਰੁਸਤ ਰਹਿਣ ਲਈ ਗਰਭਵਤੀ ਔਰਤਾਂ ਨੂੰ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਵੇਂ ਮੌਸਮ ਅਨੁਸਾਰ ਫ਼ਲ,ਸਬਜੀਆਂ, ਅਨਾਜ ਅਤੇ ਦਾਲਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ । ਜਿਆਦਾ ਤਲੀਆਂ ਮਸਾਲੇਦਾਰ, ਫਾਸਟ ਫੂਡ ਆਦਿ ਖਾਣ ਵਾਲੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ । ਘਰ ਦਾ ਬਣਿਆ ਖਾਣਾ ਹੀ ਖਾਣਾ ਚਾਹੀਦਾ ਹੈ । ਸਵੇਰੇ ਸ਼ਾਮ ਡਾਕਟਰੀ ਸਲਾਹ ਅਨੁਸਾਰ ਸੈਰ ਕਰਨੀ ਚਾਹੀਦੀ ਹੈ । ਇਸ ਸਮੇਂ ਸਿਹਤ ਵਿਭਾਗ ਦੇ ਕਰਮਚਾਰੀ ਅਤੇ ਬਰਨਾਲਾ ਸ਼ਹਿਰ ਦੀਆਂ ਆਸ਼ਾ ਹਾਜ਼ਰ ਸਨ। Post navigation Previous Post ਬਰਨਾਲਾ ਤੋਂ ਅਗਵਾ 2 ਸਾਲ ਦਾ ਬੱਚਾ ਲੁਧਿਆਣਾ ਦੇ ਹਸਪਤਾਲ ਵਿੱਚੋਂ ਬਰਾਮਦ, ਔਰਤ ਸਮੇਤ 9 ਮੁਲਜ਼ਮ ਗ੍ਰਿਫ਼ਤਾਰNext Postਪੰਜਾਬ ਸਿੱਖਿਆ ਕ੍ਰਾਂਤੀ : ਸੰਸਦ ਮੈਂਬਰ ਮੀਤ ਹੇਅਰ ਵਲੋਂ 82.89 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ