Posted inਬਰਨਾਲਾ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਆਵੇਗੀ ਵਿਦਿਅਕ ਕ੍ਰਾਂਤੀ : ਕੁਲਵੰਤ ਸਿੰਘ ਪੰਡੋਰੀ Posted by overwhelmpharma@yahoo.co.in Apr 7, 2025 – ਵਿਧਾਇਕ ਨੇ ਬਖਤਗੜ੍ਹ ਦੇ ਸਕੂਲਾਂ ਵਿੱਚ ਕਰੀਬ 45 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਮਹਿਲ ਕਲਾਂ, 7 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਤੋਂ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ। ਇਹ ਪ੍ਰਗਟਾਵਾ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਵਿੱਚ ਕਰੀਬ 45 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ।ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਵਿੱਚ ਚਾਰਦੀਵਾਰੀ, ਕਲਾਸ ਰੂਮ ਆਦਿ ਦੇ 29.61 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ 15.99 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਤੇ ਆਈ.ਆਈ.ਟੀ. ਤੱਕ ਪਹੁੰਚਾਉਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਸਿੰਘ, ਸਿੱਖਿਆ ਕੋਆਰਡੀਨੇਟਰ, ਅਧਿਆਪਕ, ਵਿਦਿਆਰਥੀ, ਮਾਪੇ ਅਤੇ ਪਤਵੰਤੇ ਹਾਜ਼ਰ ਸਨ। Post navigation Previous Post ਪੰਜਾਬ ਸਿੱਖਿਆ ਕ੍ਰਾਂਤੀ : ਸੰਸਦ ਮੈਂਬਰ ਮੀਤ ਹੇਅਰ ਵਲੋਂ 82.89 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨNext Postਰਾਜੇਸ਼ ਛਿੱਬਰ ਐਸ.ਪੀ. (ਐਚ) ਬਰਨਾਲਾ ਵਜੋਂ ਤਾਇਨਾਤ, ਪਹਿਲਾਂ ਵੀ ਬਰਨਾਲਾ ਵਿੱਚ ਨਿਭਾਅ ਚੁੱਕੇ ਹਨ ਸੇਵਾਵਾਂ