Posted inਬਰਨਾਲਾ ਚੰਨਣਵਾਲ ਵਿਖੇ ਵੱਖ-ਵੱਖ ਬਿਮਾਰੀਆਂ ਬਾਰੇ ਵਿਸ਼ੇਸ਼ ਕੈਂਪ ਦਾ 45 ਮਰੀਜ਼ਾਂ ਨੇ ਲਿਆ ਲਾਭ Posted by overwhelmpharma@yahoo.co.in Apr 9, 2025 ਮਹਿਲ ਕਲਾਂ, 9 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੜੀ ਹੇਠ, ਸਿਵਲ ਸਰਜਨ ਬਰਨਾਲਾ ਤਪਿੰਦਰ ਜੋਤ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ (ਲੁਧਿਆਣਾ) ਅਤੇ ਡਾ. ਜਸਵਿੰਦਰ ਸਿੰਘ ਵਾਲੀਆ ਦੀ ਰਹਿਨੁਮਾਈ ਹੇਠ ਸੀਐਚ ਸੀ ਪਿੰਡ ਚੰਨਣਵਾਲ ਵਿਖੇ ਵਿਸ਼ੇਸ਼ ਸਿਹਤ ਕੈਂਪ ਆਯੋਜਿਤ ਕੀਤਾ ਗਿਆ।ਇਸ ਦੌਰਾਨ ਡਾਕਟਰੀ ਟੀਮ ਵੱਲੋਂ ਸਾਹ ਦੀ ਬਿਮਾਰੀ (ਅਸਥਮਾ) ਅਤੇ ਦਮੇ ਦੇ ਮਰੀਜ਼ਾਂ ਦੇ ਸਪੀਰੋਮੀਟਰ ਟੈਸਟ ਕੀਤੇ ਗਏ। ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕੁੱਲ 45 ਮਰੀਜ਼ਾਂ ਨੇ ਇਸ ਕੈਂਪ ਵਿੱਚ ਹਿੱਸਾ ਲਿਆ ਇਸ ਮੌਕੇ ਸਰਪੰਚ ਕੁਲਵਿੰਦਰ ਕੌਰ ਧਾਲੀਵਾਲ ਅਤੇ ਸਾਬਕਾ ਸਰਪੰਚ ਨੰਬਰਦਾਰ ਗੁਰਜੰਟ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਵਿਦਿਆਈ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਇਹ ਸਿਹਤ ਕੈਂਪ ਬਹੁਤ ਫਾਇਦੇਮੰਦ ਸਾਬਤ ਹੋਣਗੇ ਅਤੇ ਪਿੰਡ ਪੰਚਾਇਤਾਂ ਨੂੰ ਵੀ ਇਨ੍ਹਾਂ ਵਿੱਚ ਪੂਰਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਵਿਸ਼ਵਾਸ ਦਿਲਾਇਆ ਕਿ ਭਵਿੱਖ ਵਿੱਚ ਅਜਿਹੇ ਕੈਂਪਾਂ ਲਈ ਐਨਆਰਆਈ ਵੀਰਾਂ ਅਤੇ ਪਿੰਡ ਪੰਚਾਇਤ ਵੱਲੋਂ ਵੀ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਇਸ ਮੌਕੇ ‘ਤੇ ਪੰਚ ਬਲਵਿੰਦਰ ਸਿੰਘ, ਡਾ. ਯਾਸੀਨ ਸੰਧੇ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਬਾਠ, ਜਰਨੈਲ ਸਿੰਘ ਜੈਜੀ, ਅਮਰਜੀਤ ਸਿੰਘ ਬਾਠ ਅਤੇ ਹੋਰ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ ਤੇ ਪਿੰਡ ਵਾਸੀ ਵੀ ਹਾਜ਼ਰ ਸਨ। Post navigation Previous Post ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਘਰ ਲੋਕ ਅਰਪਣ ਕਰਨਗੇ ਅੱਜ: ਡਿਪਟੀ ਕਮਿਸ਼ਨਰNext Postਢਿੱਲਵਾਂ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ