ਢਿੱਲਵਾਂ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

– ਸਰਕਾਰ ਪੜੇ ਲਿਖੇ ਵਰਗ ਨਾਲ ਝੂਠ ਬੋਲ ਕੇ ਕੋਝਾ ਮਜਾਕ ਕਰ ਰਹੀ ਹੈ:- ਸੁਖਵਿੰਦਰ ਢਿੱਲਵਾਂ

ਬਰਨਾਲਾ/ਤਪਾ ਮੰਡੀ, 9 ਅਪ੍ਰੈਲ (ਰਵਿੰਦਰ ਸ਼ਰਮਾ) : ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਪੋਸਟ ਅੱਜ ਤੱਕ ਤਿੰਨ ਸਾਲਾਂ ਦੇ ਸ਼ਾਸਨ ਕਾਲ ਦੌਰਾਨ ਪੰਜਾਬ ਸਰਕਾਰ ਨੇ ਨਹੀਂ ਕੱਢੀ ,ਨਾ ਹੀ ਓਵਰ ਏਜ਼ ਹੋ ਚੁੱਕੇ ਬੇਰੁਜ਼ਗਾਰਾਂ ਨੂੰ ਉਮਰ ਹੱਦ ਛੋਟ ਦੇਣ ਦਾ ਵਾਅਦਾ ਪੂਰਾ ਕੀਤਾ ਹੈ।” ਉਕਤ ਸਵਾਲ ਸਥਾਨਕ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਦਾ ਉਦਘਾਟਨ ਕਰਨ ਪੁੱਜੇ ਡਾਕਟਰ ਬਲਜੀਤ ਕੌਰ ਮੰਤਰੀ ਬਾਲ ਵਿਕਾਸ ਅਤੇ ਸਮਾਜ ਭਲਾਈ ਨੂੰ ਮੰਗ ਪੱਤਰ ਦਿੰਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਅਮਨ ਸੇਖਾ ਨੇ ਕੀਤੇ।
ਬੇਰੁਜ਼ਗਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਪੋਸਟ ਦਾ ਇਸ਼ਤਿਹਾਰ ਵਿਖਾਵੇ।ਉਹਨਾਂ ਕਿਹਾ ਕਿ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਨੇ ਇਕ ਵੀ ਪੈਨਲ ਮੀਟਿੰਗ ਬੇਰੁਜ਼ਗਾਰਾਂ ਨਾਲ ਨਹੀਂ ਕੀਤੀ।ਸਿੱਖਿਆ ਅਤੇ ਸਿਹਤ ਮੰਤਰੀ ਵੀ ਲਗਾਤਾਰ ਬੇਰੁਜ਼ਗਾਰਾਂ ਨਾਲ ਮੀਟਿੰਗ ਤੋਂ ਭੱਜ ਰਹੇ ਹਨ।ਉਹਨਾਂ ਦੱਸਿਆ ਕਿ 5 ਮਾਰਚ ਅਤੇ 8 ਅਪ੍ਰੈਲ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਹੋਣ ਵਾਲੀਆਂ ਮੀਟਿੰਗਾਂ ਵੀ ਮੁਲਤਵੀ ਕੀਤੀਆਂ ਗਈਆਂ ਹਨ।ਉਹਨਾਂ ਮੰਤਰੀ ਤੋ ਮੰਗ ਕੀਤੀ ਕਿ ਸਿੱਖਿਆ,ਸਿਹਤ , ਪੰਜਾਬ ਕੈਬਨਿਟ ਸਬ ਕਮੇਟੀ ਅਤੇ ਮੁੱਖ ਮੰਤਰੀ ਨਾਲ ਬੇਰੁਜ਼ਗਾਰਾਂ ਦੀ ਮੀਟਿੰਗ ਕਰਵਾਈ ਜਾਵੇ। ਬੇਰੁਜ਼ਗਾਰ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਫੋਕੀ ਸਿੱਖਿਆ ਕ੍ਰਾਂਤੀ ਪ੍ਰਚਾਰਨ,ਸਾਬਕਾ ਮੰਤਰੀ ਚੇਤਨ ਸਿੰਘ ਜੌੜਮਾਜਰਾ ਉੱਤੇ ਅਧਿਆਪਕ ਵਰਗ ਨਾਲ ਬਦਸਲੂਕੀ ਕਰਨ,ਕਿਸਾਨੀ ਮੋਰਚੇ ਨੂੰ ਜਬਰੀ ਪੁੱਟਣ ਅਤੇ ਬੇਰੁਜ਼ਗਾਰਾਂ ਉੱਤੇ ਝੂਠੇ ਪਰਚੇ ਦਰਜ ਕਰਨ ਦੀ ਨਿਖੇਧੀ ਕੀਤੀ। ਬੇਰੁਜ਼ਗਾਰਾਂ ਨੇ ਦੱਸਿਆ ਕਿ ਪ੍ਰੀ ਪ੍ਰਾਇਮਰੀ,ਈਟੀਟੀ, ਮਾਸਟਰ ਕੇਡਰ,ਲੈਕਚਰਾਰ, ਸਹਾਇਕ ਪ੍ਰੋਫ਼ੈਸਰ ਅਤੇ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾਵੇ। ਉਹਨਾਂ ਕਿਹਾ ਕਿ ਮਾਸਟਰ ਕੇਡਰ ਅਤੇ ਲੈਕਚਰਾਰ ਦੇ ਕੰਬੀਨੇਸ਼ਨ ਦਰੁਸਤ ਕੀਤੇ ਜਾਣ।।ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਜਾਰੀ ਕੀਤੀਆਂ ਜਾਣ।ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਪ੍ਰਤੀਸ਼ਤ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕੀਤੀ ਜਾਵੇ,ਲੈਕਚਰਾਰ ਦੀਆਂ ਰੱਦ ਕੀਤੀਆਂ 343 ਪੋਸਟਾਂ ਵਿੱਚ ਬਾਕੀ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਜੋੜ ਕੇ ਉਮਰ ਹੱਦ ਛੋਟ ਦੇ ਕੇ ਇਸ਼ਤਿਹਾਰ ਜਾਰੀ ਕਰਨ,ਆਰਟ ਐਂਡ ਕਰਾਫਟ ਦੀਆਂ 250 ਪੋਸਟਾਂ ਭਰਤੀ ਮੁਕੰਮਲ ਕਰਨ ਅਤੇ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ 270 ਪੋਸਟਾਂ ਵਿੱਚ ਉਮਰ ਹੱਦ ਛੋਟ ਬਾਰੇ ਮੰਗ ਕੀਤੀ।ਇਸ ਮੌਕੇ ਬੇਰੁਜ਼ਗਾਰਾਂ ਵੱਲੋਂ ਕਾਲ਼ੇ ਝੰਡੇ ਵਿਖਾਉਣ ਦੇ ਐਲਾਨ ਨਾਲ ਪੁਲਿਸ ਨੂੰ ਭਾਜੜ ਪਈ ਹੋਈ ਸੀ। ਇਸ ਲਈ ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਦੇ ਘਰ ਚੜ੍ਹਦੀ ਸਵੇਰ ਹੀ ਪੁਲਿਸ ਵੱਲੋ ਦਸਤਕ ਦਿੱਤੀ ਗਈ।ਆਖਰ ਬੇਰੁਜ਼ਗਾਰਾਂ ਦਾ ਮੰਗ ਪੱਤਰ ਦਿਵਾਉਣ ਅਤੇ ਮੰਤਰੀ ਨਾਲ ਗੱਲਬਾਤ ਕਰਵਾਉਣ ਦੇ ਉੱਤੇ ਸਹਿਮਤੀ ਬਣੀ। ਬੇਰੁਜ਼ਗਾਰਾਂ ਨੇ ਮੰਗ ਪੱਤਰ ਸੌਂਪ ਕੇ ਤਿੱਖੇ ਸਵਾਲ ਕੀਤੇ। ਇਸ ਮੌਕੇ ਬਲਵਿੰਦਰ ਸਿੰਘ ਤਪਾ,ਜਗਸੀਰ ਸਿੰਘ ਜੱਗੀ ਜਲੂਰ,ਕਰਮਜੀਤ ਜਗਜੀਤ ਪੁਰਾ,ਇਕਬਾਲ ਸਿੰਘ ਆਦਿ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.