Posted inਬਰਨਾਲਾ ਵਿਧਾਇਕ ਉੱਗੋਕੇ ਵਲੋਂ ਘੁੰਨਸ ਅਤੇ ਮਹਿਤਾ ਦੇ ਸਕੂਲਾਂ ਵਿੱਚ 64 ਲੱਖ ਦੀ ਲਾਗਤ ਵਾਲੇ ਨਵੀਨੀਕਰਨ ਕੰਮਾਂ ਦਾ ਉਦਘਾਟਨ Posted by overwhelmpharma@yahoo.co.in Apr 9, 2025 ਤਪਾ/ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਆਪਣੇ ਹਲਕੇ ਦੇ 2 ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਪੱਖੋਂ ਬਹੁਤ ਬਿਹਤਰ ਹਨ ਅਤੇ ਹੁਣ ਇਨ੍ਹਾਂ ਨੂੰ ਬੇਹਤਰੀਨ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਜ ਸਰਕਾਰੀ ਮਿਡਲ ਸਕੂਲ ਮਹਿਤਾ ਵਿਖੇ 16.44 ਲੱਖ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਹਿਤਾ ਵਿਚ 5.90 ਲੱਖ ਦੀ ਲਾਗਤ ਨਾਲ ਕੰਮ ਕਰਾਏ ਗਏ ਹਨ। ਇਸ ਮਗਰੋਂ ਉਨ੍ਹਾਂ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ 42 ਲੱਖ ਦੀ ਲਾਗਤ ਵਾਲੇ ਕਲਾਸਰੂਮ, ਲੈਬ, ਚਾਰਦੀਵਾਰੀ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਵਿਚ ਸਿਰਮੌਰ ਸੂਬਾ ਬਣਾਉਣ ਲਈ ਲਗਾਤਾਰ ਨਵੀਆਂ ਸਹੂਲਤਾਂ ਜਿਵੇ ਸਮਾਰਟ ਕਲਾਸ ਰੂਮ, ਵਾਈ ਫਾਈ ਦੀ ਸੁਵਿਧਾ, ਆਧੁਨਿਕ ਲੈਬਾਂ, ਬੁਨਿਆਦੀ ਢਾਂਚਾ ਮੁਹਈਆ ਕਰਾ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ, ਸਿੱਖਿਆ ਕੋਆਰਡੀਨੇਟਰ ਗੁਰਤੇਜ ਸਿੰਘ ਧਾਲੀਵਾਲ ਅਤੇ ਅਧਿਆਪਕ, ਵਿਦਿਆਰਥੀ, ਮਾਪੇ ਤੇ ਮੋਹਤਬਰ ਹਾਜ਼ਰ ਸਨ। Post navigation Previous Post ਢਿੱਲਵਾਂ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰNext Postਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ : ਮੀਤ ਹੇਅਰ