Posted inਪੰਜਾਬ ਰਾਜਨੀਤੀ ਕੇਜਰੀਵਾਲ ਹੁਣ ਲੁਧਿਆਣਾ ਤੋਂ ਲੜੇਗਾ ਜ਼ਿਮਨੀ ਚੋਣ : ਪ੍ਰਤਾਪ ਬਾਜਵਾ Posted by overwhelmpharma@yahoo.co.in Feb 9, 2025 ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਹੋਈ ਕਰਾਰੀ ਹਾਰ ਦਾ ਅਸਰ ਪੰਜਾਬ ’ਤੇ ਪੈਣ ਅਤੇ ਪੰਜਾਬ ਦੇ ਸਿਆਸੀ ਸਮੀਕਰਨ ਬਦਲਣ ਦੀਆਂ ਸੰਭਾਵਨਾਵਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ’ਤੇ ਤੰਜ਼ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁਖੀ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਕੋਸ਼ਿਸ਼ ਕਰੇਗਾ ਤੇ ਉਹ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਪ ਚੋਣ ਲੜ ਸਕਦਾ ਹੈ। ਬਾਜਵਾ ਨੇ ਕਿਹਾ ਕਿ ਦਿੱਲੀ ’ਚ ਕਰਾਰੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਆਉਣਗੇ। ਉਨ੍ਹਾਂ ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਕੁਝ ਦਿਨ ਪਹਿਲਾਂ ਦਿੱਤੇ ਬਿਆਨ ਕਿ ਪੰਜਾਬ ਦਾ ਮੁੱਖ ਮੰਤਰੀ ਹਿੰਦੂ ਵੀ ਹੋ ਸਕਦਾ ਹੈ, ਦੇ ਹਵਾਲੇ ਨਾਲ ਕਿਹਾ ਕਿ ਇਹ ਇਸ ਗੱਲ ਦਾ ਮਹੱਤਵਪੂਰਨ ਸੰਕੇਤ ਹੈ ਕਿ ‘ਆਪ’ ਲੀਡਰਸ਼ਿਪ ਪੰਜਾਬ ਵਿਚ ਕੇਜਰੀਵਾਲ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਲਈ ਕਿਵੇਂ ਰਾਹ ਤਿਆਰ ਕਰ ਰਹੀ ਹੈ। Post navigation Previous Post 5 ਸਾਲਾਂ ਪੁੱਤਰ ਦੀ ਭਾਲ ’ਚ ਦਰ-ਦਰ ਠੋਕਰਾਂ ਖਾ ਰਹੀ ਅੰਗਰੇਜ਼ਣ ਮਾਂ ਪੁੱਜੀ ਪੰਜਾਬNext Postਪੰਜਾਬ ’ਚ ਵੀ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਵੇਗਾ : ਸੁਖਜਿੰਦਰ ਰੰਧਾਵਾ