Posted inਬਰਨਾਲਾ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਸਾਹਿਬ ਬਰਨਾਲਾ ਵਿਖੇ ਮਹਾਨ ਗੁਰਮਤਿ ਸਮਾਗਮ 13 ਅਪ੍ਰੈਲ ਨੂੰ Posted by overwhelmpharma@yahoo.co.in Apr 11, 2025 ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਖਾਲਸਾ ਸਾਜਨਾ ਦਿਵਸ ਮੋਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਮਿਤੀ 13 ਅਪ੍ਰੈਲ 2025 ਦਿਨ ਐਤਵਾਰ ਨੂੰ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਪਰਮਜੀਤ ਸਿੰਘ ਖਾਲਸਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਜੀ ਨੇ ਇਸ ਮੋਕੇ ਭਾਈ ਜਸਕੀਰਤ ਸਿੰਘ ਹਜੂਰੀ ਰਾਗੀ ਜਥੇ ਨੇ ਕੀਰਤਨ ਕਰਨਗੇ ਤੇ ਭਾਈ ਰਾਜਵਿੰਦਰ ਸਿੰਘ ਮੱਲ੍ਹੀਆਂ ਕਵੀਸ਼ਰੀ ਜਥੇ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਆਏ ਢਾਡੀ ਜਥੇ ਨੇ ਕਥਾ ਵਿਚਾਰਾ ਕਰਕੇ ਨਿਹਾਲ ਕਰਨਗੇ। ਇਸ ਮੌਕੇ 300 ਸਾਲ ਪੁਰਾਤਨ ਸਰੋਵਰ ਵਿੱਚ ਸੰਗਤਾ ਇਸ਼ਨਾਨ ਕਰਨਗੀਆਂ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। Post navigation Previous Post ਔਰਤ ਦਾ ਮੋਬਾਈਲ ਖੋਹ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰNext Postਸਕੂਲਾਂ ’ਚ ਪਖ਼ਾਨਿਆਂ ਦੀ ਮੁਰੰਮਤ ਦਾ ਵਿਵਾਦ ਭਖਿਆ, ਮੀਤ ਹੇਅਰ ਨੇ ਕੀਤਾ ਪਲਟਵਾਰ