Posted inਪੰਜਾਬ ਰਾਜਨੀਤੀ ਪੰਜਾਬ ’ਚ ਵੀ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਵੇਗਾ : ਸੁਖਜਿੰਦਰ ਰੰਧਾਵਾ Posted by overwhelmpharma@yahoo.co.in Feb 9, 2025 ਚੰਡੀਗੜ੍ਹ : ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦਿੱਲੀ ’ਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਬਿਖ਼ਰ ਜਾਵੇਗੀ। ਪੰਜਾਬ ਨੂੰ ਮੱਧਕਾਲੀ ਚੋਣਾਂ ਲਈ ਤਿਆਰ ਰਹਿਣਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 35 ਵਿਧਾਇਕ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਨਤੀਜਿਆਂ ਤੋਂ ਬਾਅਦ ਪੰਜਾਬ ’ਚ ਵੀ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਵੇਗਾ। ‘ਆਪ’ ਦੀ ਹਾਰ ਕੇਜਰੀਵਾਲ ਲਈ ਸ਼ਰਮਨਾਮ : ਖ਼ਹਿਰਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ‘ਆਪ’ ਦੀ ਹਾਰ ਨੂੰ ਪਾਰਟੀ ਤੇ ਇਸ ਦੇ ਰਾਸ਼ਟਰੀ ਕਨਵੀਨਰ ਲਈ ਸ਼ਰਮਨਾਕ ਦੱਸਿਆ ਹੈ। ਖਹਿਰਾ ਨੇ ਕਿਹਾ ਕਿ ਇਹ ਨਕਲੀ ਇਨਕਲਾਬੀਆਂ ਵੱਲੋਂ ਅਪਣਾਈ ਗਈ ਧੋਖੇ ਅਤੇ ਝੂਠ ਦੀ ਰਾਜਨੀਤੀ ਦੀ ਹਾਰ ਹੈ, ਜੋ ਆਪਣੇ ਹਰ ਵਾਅਦੇ ਤੋਂ ਮੁੱਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਭਗਵੰਤ ਮਾਨ ਨੂੰ ਪੰਜਾਬ ਵਿਚ ਝੂਠ ਅਤੇ ਬਦਲੇ ਦੀ ਰਾਜਨੀਤੀ ਤੋਂ ਦੂਰ ਰਹਿਣ ਦਾ ਸੁਨੇਹਾ ਵੀ ਦਿੰਦੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਹੁਣ ਉਨ੍ਹਾਂ ਵੋਟਰਾਂ ਨਾਲ ਦੁਬਾਰਾ ਜੁੜਨ ਤੇ ਸੰਪਰਕ ਕਰਨ ਦਾ ਸਮਾਂ ਆ ਗਿਆ ਹੈ, ਜੋ ਕਿਸੇ ਕਾਰਨ ‘ਆਪ’ ’ਚ ਚਲੇ ਗਏ ਸਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਨੂੰ ਖ਼ਤਮ ਕਰਨ ਤੇ ਪਾਰਟੀ ਅੰਦਰ ਏਕਤਾ ਨੂੰ ਉਤਸ਼ਾਹਿਤ ਕਰਨ ਨਾਲ ਹੀ ਇਹ ਸੰਭਵ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ’ਚ ‘ਆਪ’ ਦੇ ਸ਼ਾਸਨ ਦੀਆਂ ਖਾਮੀਆਂ ਨੂੰ ਉਜਾਗਰ ਕਰਨ ਲਈ ਵਿਸ਼ਾਲ ਮੁਹਿੰਮ ਸ਼ੁਰੂ ਕਰੇਗੀ। ਆਪ ਦੇ ਅਧੂਰੇ ਵਾਅਦੇ, ਕਾਨੂੰਨ ਵਿਵਸਥਾ, ਆਰਥਿਕ ਚੁਣੌਤੀਆਂ ਵਰਗੇ ਮੁੱਦਿਆਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। Post navigation Previous Post ਕੇਜਰੀਵਾਲ ਹੁਣ ਲੁਧਿਆਣਾ ਤੋਂ ਲੜੇਗਾ ਜ਼ਿਮਨੀ ਚੋਣ : ਪ੍ਰਤਾਪ ਬਾਜਵਾNext Postਦੇਸੀ ਕੱਟੇ ਦੇ ਨਿਰਮਾਣ ’ਚ ਸ਼ਾਮਲ ਨਾਬਾਲਗ ਗ੍ਰਿਫ਼ਤਾਰ, 10 ਦੇਸੀ ਪਿਸਤੌਲ ਬਰਾਮਦ