Posted inBarnala ਯੁੱਧ ਨਸ਼ਿਆਂ ਵਿਰੁੱਧ ਮਹਿੰਮ ਤਹਿਤ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ Posted by overwhelmpharma@yahoo.co.in April 11, 2025No Comments ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਯੁੱਧ ਨਸ਼ਿਆਂ ਵਿਰੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਮਹਿਲ ਕਲਾਂ ਦੇ ਪਿੰਡਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਆਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਬ ਡਿਵੀਜ਼ਨ ਮਹਿਲ ਕਲਾਂ ਵਿੱਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਮੁਹਿੰਮ ਜਾਰੀ ਹੈ। ਇਸ ਤਹਿਤ ਐਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਨੇ ਪਿੰਡ ਸਹਿਜੜਾ, ਸਹੌਰ ਤੇ ਵਜੀਦਕੇ ਕਲਾਂ ਵਿਖੇ ਪਿੰਡ ਵਾਸੀਆਂ ਦੇ ਇਕੱਠ ਵਿੱਚ ਨੁਕੜ ਨਾਟਕ ਅਤੇ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ ਡੀ.ਐਮ ਮਹਿਲ ਕਲਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਸ਼ਆਂ ਦਾ ਖਾਤਮਾ ਕਰਨ ਲਈ ਵਿੱਢੀ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। ਇਸ ਦੌਰਾਨ ਐਸ.ਡੀ.ਐਮ ਨੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤਾਂ ਜੋ ਉਹ ਨਸ਼ਿਆਂ ਦੀ ਦਲਦਲ ਵਿਚ ਫਸਣ ਦੀ ਬਜਾਏ ਚੰਗੀ ਜੀਵਨਸੈਲੀ ਦੇ ਨਾਲ ਆਪਣਾ ਜੀਵਨ ਬਤੀਤ ਕਰਨ। ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ। Post navigation Previous Post ਸੰਸਦ ਮੈਂਬਰ ਮੀਤ ਹੇਅਰ ਨੇ ਚਾਰ ਸਕੂਲਾਂ ਵਿੱਚ ਕਰੀਬ 85 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨNext Postਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਛੱਡਣ ਲਈ ਕੀਤਾ ਗਿਆ ਪ੍ਰੇਰਿਤ