Posted inਬਰਨਾਲਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਛੱਡਣ ਲਈ ਕੀਤਾ ਗਿਆ ਪ੍ਰੇਰਿਤ Posted by overwhelmpharma@yahoo.co.in Apr 11, 2025 ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ’ਚ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਪ੍ਰਵੇਸ਼ ਕੁਮਾਰ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਆਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਸਬੰਧੀ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਅਤੇ ਸ਼ਹਿਰੀ ਡਿਸਪੈਂਸਰੀ ਪ੍ਰੇਮ ਨਗਰ ਬਰਨਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਡਿਪਟੀ ਮੈਡੀਕਲ ਕਮਿਸ਼ਨਰ/ ਨੋਡਲ ਅਫ਼ਸਰ ਡਾ. ਗੁਰਮਿੰਦਰ ਕੌਰ ਔਜਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸਲ ਨੇ ਦੱਸਿਆ ਕਿ ਨਸ਼ਿਆਂ ਦੇ ਆਦੀ ਵਿਆਕਤੀਆਂ ਦਾ ਸਿਵਲ ਹਸਪਤਾਲ ਬਰਨਾਲਾ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਨਸ਼ਿਆਂ ਦੀ ਆਦਤ ਅਨੁਸਾਰ ਦੇਖਿਆ ਜਾਂਦਾ ਹੈ ਕਿ ਉਸ ਨੂੰ ਕਿਸ ਤਰ੍ਹਾਂ ਦੇ ਇਲਾਜ ਦੀ ਜ਼ਰੂਰਤ ਹੈ। ਜੇਕਰ ਕੋਈ ਵਿਅਕਤੀ ਜਿਆਦਾ ਆਦੀ ਹੋ ਚੁੱਕਾ ਹੋਵੇ ਉਸ ਨੂੰ ਦਾਖਲ ਕਰਕੇ ਅਤੇ ਘੱਟ ਨਸ਼ਾ ਕਰਨ ਵਾਲੇ ਨੂੰ ਨਸ਼ਾ ਛਡਾਊ ਗੋਲੀ ਨਾਲ ਇਲਾਜ ਕੀਤਾ ਜਾਂਦਾ ਹੈ । ਇਸ ਮੌਕੇ ਸੁਖਵਿੰਦਰ ਸਿੰਘ ਅਤੇ ਰਾਜਵੀਰ ਕੌਰ ਕਾਊਂਸਲਰ ਵੱਲੋਂ ਦੱਸਿਆ ਗਿਆ ਕਿ ਨਸ਼ੇ ਦੇ ਆਦੀ ਹੋ ਚੁੱਕੇ ਵਿਅਕਤੀਆਂ ਦੀ ਕਾਂਊਸਲਿੰਗ ਕੀਤੀ ਜਾਂਦੀ ਹੈ ਤਾਂ ਕਿ ਉਹ ਅੱਗੇ ਤੋਂ ਨਸ਼ਾ ਨਾ ਕਰਨ ਅਤੇ ਤੰਦਰੁਸਤ ਜਿੰਦਗੀ ਬਤੀਤ ਕਰਨ। ਨਸ਼ਿਆਂ ਦਾ ਲਗਾਤਾਰ ਸੇਵਨ ਕਰਨ ਨਾਲ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਜਿਵੇਂ ਹੈਪੇਟਾਇਟਸ, ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਫੇਫੜੇ ਤੇ ਦਿਮਾਗ਼ ਆਦਿ ਅੰਗਾਂ ‘ਤੇ ਮਾੜਾ ਅਸਰ ਪੈਂਦਾ ਹੈ। Post navigation Previous Post ਯੁੱਧ ਨਸ਼ਿਆਂ ਵਿਰੁੱਧ ਮਹਿੰਮ ਤਹਿਤ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀNext Postਸਿੱਖਿਆ ਕ੍ਰਾਂਤੀ ਪੰਜਾਬ ਵਾਸੀਆਂ ਲਈ ਵਰਦਾਨ, ਸਿੱਖਿਆ ਦੇ ਖੇਤਰ ਦਾ ਮੀਲ ਪੱਥਰ : ਪੰਡੋਰੀ