Posted inਬਰਨਾਲਾ ਸਿੱਖਿਆ ਕ੍ਰਾਂਤੀ ਪੰਜਾਬ ਵਾਸੀਆਂ ਲਈ ਵਰਦਾਨ, ਸਿੱਖਿਆ ਦੇ ਖੇਤਰ ਦਾ ਮੀਲ ਪੱਥਰ : ਪੰਡੋਰੀ Posted by overwhelmpharma@yahoo.co.in Apr 11, 2025 – 121.48 ਲੱਖ ਰੁਪਏ ਦੇ ਕੰਮਾਂ ਦਾ ਕੀਤਾ ਗਿਆ ਉਦਘਾਟਨ – 5 ਸਕੂਲਾਂ ਦੀ ਬਦਲੀ ਨੁਹਾਰ ਮਹਿਲ ਕਲਾਂ\ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪੂਰੇ ਪੰਜਾਬ ਲਈ ਵਰਦਾਨ ਸਿੱਧ ਹੋ ਰਹੀ ਹੈ। ਇਸ ਤਹਿਤ ਨਾ ਕੇਵਲ ਸਰਕਾਰੀ ਸਕੂਲਾਂ ਨੂੰ ਮਿਆਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਬਲਕਿ ਵਿਦਿਆਰਥੀਆਂ ਨੂੰ ਵੀ ਆਪਣੀ ਕਲਾ ਅਤੇ ਹੁਨਰ ਨਿਖਾਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਹਲਕਾ ਮਹਿਲ ਕਲਾਂ ਤੋਂ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ਼੍ਰੀ ਕੁਲਵੰਤ ਸਿੰਘ ਪੰਡੋਰੀ ਨੇ ਇਸ ਗੱਲ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਪਿੰਡ ਠੀਕਰੀਵਾਲਾ ਵਿਖੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 18.23 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਵੱਲੋਂ ਅੱਜ ਹਲਕਾ ਮਹਿਲ ਕਲਾਂ ‘ਚ ਕੁੱਲ 121.48 ਲੱਖ ਰੁਪਏ ਦੇ ਕੰਮਾਂ ਦਾ ਪੰਜ ਸਕੂਲਾਂ ਵਿੱਚ ਉਦਘਟਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ ਸ ਸ ਠੀਕਰੀਵਾਲਾ ਵਿਚ ਨਵੀਂ ਕੰਪਿਊਟਰ ਲੈਬ ਅਤੇ ਕਾਮਰਸ ਗਰੁੱਪ ਸ਼ੁਰੂ ਕੀਤਾ ਗਿਆ ਹੈ, ਨਾਲ ਹੀ 8.4 ਲੱਖ ਰੁਪਏ ਚਾਰਦੀਵਾਰੀ, 3.3 ਲੱਖ ਰੁਪਏ ਕਲਾਸਾਂ ਦੀ ਮੁਰੰਮਤ ਤੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲਾ ਵਿਖੇ 10.34 ਲੱਖ ਦੀ ਲਾਗਤ ਨਾਲ ਕਲਾਸ ਰੂਮਾਂ ਦੀ ਮੁਰੰਮਤ ਕੀਤੀ ਗਈ ਅਤੇ 1.13 ਲੱਖ ਰੁਪਏ ‘ਚ ਨਵੇ ਪਖਾਨੇ ਬਣਾਏ ਗਏ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਛਾਪਾ ਅਤੇ ਸਰਕਾਰੀ ਹਾਈ ਸਕੂਲ ਛਾਪਾ ‘ਚ ਵੀ ਕੁੱਲ 76 ਲੱਖ ਰੁਪਏ ਦੀ ਲਾਗਤ ਨਾਲ ਕੰਮ ਕੀਤੇ ਗਏ। ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਕੈਰੇ ਵਿਖੇ 16.32 ਲਾਗਤ ਦੇ ਨਾਲ ਉਸਾਰੇ ਗਏ ਨਵੀਂ ਚਾਰਦੀਵਾਰੀ ਅਤੇ ਕਲਾਸਾਂ ਦੀ ਮੁਰੰਮਤ ਸਬੰਧੀ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਹੋਰਨਾਂ ਪਤਵੰਤੇ ਸੱਜਣਾਂ ਤੋਂ ਇਲਾਵਾ ਪ੍ਰਿੰਸੀਪਲ ਸੰਜੇ ਸਿੰਗਲਾ ਹਾਜ਼ਰ ਸਨ। Post navigation Previous Post ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਛੱਡਣ ਲਈ ਕੀਤਾ ਗਿਆ ਪ੍ਰੇਰਿਤNext Postਸੀ ਐਚ ਸੀ ਮਹਿਲ ਕਲਾਂ ਵਿਖੇ ਗਰਭਵਤੀ ਔਰਤਾਂ ਦਾ ਮੁਫ਼ਤ ਜਾਂਚ ਕੈਂਪ