Posted inਬਰਨਾਲਾ ਸੀ ਐਚ ਸੀ ਮਹਿਲ ਕਲਾਂ ਵਿਖੇ ਗਰਭਵਤੀ ਔਰਤਾਂ ਦਾ ਮੁਫ਼ਤ ਜਾਂਚ ਕੈਂਪ Posted by overwhelmpharma@yahoo.co.in Apr 11, 2025 ਮਹਿਲ ਕਲਾਂ\ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ.ਪ੍ਰਵੇਸ਼ ਕੁਮਾਰ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ. ਇਸ਼ਾ ਗੁਪਤਾ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਬੀ ਈ ਈ ਸ਼ਿਵਾਨੀ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਗਰਭਕਾਲ ਅਤੇ ਜਣੇਪੇ ਦੌਰਾਨ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਅਤੇ ਜੱਚਾ ਬੱਚਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨਾਂ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਔਰਤਾਂ ਦਾ ਬੀ ਪੀ,ਸ਼ੂਗਰ, ਹੋਮੋਗਲੋਬਿਨ ਅਤੇ ਹੋਰ ਲੋੜੀਂਦੇ ਟੈਸਟ ਕੀਤੇ ਜਾਂਦੇ ਹਨ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨਾਂ ਦੇ ਸੁਰੱਖਿਅਤ ਜਨੇਪੇ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਂਦਾ ਹੈ। ਇਸ ਦੌਰਾਨ ਐਲ ਐਚ ਵੀ ਬਲਵਿੰਦਰ ਕੌਰ ਵਲੋਂ ਗਰਭਵਤੀ ਔਰਤਾਂ ਨੂੰ ਗਰਭਾਵਸਥਾ ਦੌਰਾਨ ਸਹੀ ਖੁਰਾਕ ਅਤੇ ਕਸਰਤ, ਬੱਚੇ ਨੂੰ ਦੁੱਧ ਪਿਲਾਉਣ ਦੇ ਸਹੀ ਤਰੀਕਿਆਂ, ਸੰਪੂਰਨ ਟੀਕਾਕਰਣ ਅਤੇ ਬੱਚਿਆਂ ਵਿਚਕਾਰ ਅੰਤਰਾਲ ਦੇ ਤਰੀਕਿਆਂ ਆਦਿ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੀ ਐਚ ਓ ਬਲਦੀਪ ਕੌਰ, ਏ ਐਨ ਐਮ ਗੁਰਮੀਤ ਕੌਰ ਅਤੇ ਕੁਲਦੀਪ ਕੌਰ ਤੇ ਆਸ਼ਾ ਵਰਕਰਾਂ ਮੌਜੂਦ ਸਨ। Post navigation Previous Post ਸਿੱਖਿਆ ਕ੍ਰਾਂਤੀ ਪੰਜਾਬ ਵਾਸੀਆਂ ਲਈ ਵਰਦਾਨ, ਸਿੱਖਿਆ ਦੇ ਖੇਤਰ ਦਾ ਮੀਲ ਪੱਥਰ : ਪੰਡੋਰੀNext Postਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਮੰਡੀ ਬੋਰਡ ਨੇ ਮੁੱਖ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਕਰਾਈ ਸ਼ੁਰੂ