Posted inਬਰਨਾਲਾ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਮੰਡੀ ਬੋਰਡ ਨੇ ਮੁੱਖ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਕਰਾਈ ਸ਼ੁਰੂ Posted by overwhelmpharma@yahoo.co.in Apr 11, 2025 – ਡਿਪਟੀ ਕਮਿਸ਼ਨਰ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ – ਪੰਜਾਬ ਸਰਕਾਰ ਕਣਕ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ: ਭੰਗੂ – 20 ਮੀਟਰਿਕ ਟਨ ਫਸਲ ਦੀ ਆਮਦ, 10 ਮੀਟਰਿਕ ਟਨ ਦੀ ਹੋਈ ਖਰੀਦ ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਮੁੱਖ ਅਨਾਜ ਮੰਡੀ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਅਤੇ ਚੇਅਰਮੈਨ ਮੰਡੀ ਬੋਰਡ ਬਰਨਾਲਾ ਪਰਮਿੰਦਰ ਸਿੰਘ ਭੰਗੂ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਸੁੱਕੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ 4.75 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਦਰਜ ਕੀਤੀ ਗਈ ਸੀ ਤੇ ਇਸ ਵਾਰ ਵੱਧ ਆਮਦ ਦੀ ਉਮੀਦ ਹੈ। ਇਸ ਮੌਕੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਬਰਨਾਲਾ, ਧਨੌਲਾ, ਤਪਾ, ਭਦੌੜ ਤੇ ਮਹਿਲ ਕਲਾਂ ਵਿਖੇ 95 ਖ਼ਰੀਦ ਕੇਂਦਰਾਂ ‘ਚ ਕਣਕ ਦੀ ਖਰੀਦ ਹੋਵੇਗੀ। ਡੀਐਫਐੱਸਸੀ ਹਰਸ਼ਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਕਿਸਾਨ ਸਤਨਾਮ ਸਿੰਘ ਅਤੇ ਚਮਕੌਰ ਸਿੰਘ ਦੀ ਕਣਕ ਮੰਡੀ ਵਿੱਚ ਆਈ ਸੀ ਤੇ ਬੋਲੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੁੱਲ 20 ਮੀਟਰਿਕ ਟਨ ਫਸਲ ਦੀ ਆਮਦ ਹੋਈ ਹੈ ਅਤੇ 10 ਮੀਟਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ 12 ਫੀਸਦੀ ਤੋਂ ਵੱਧ ਨਮੀ ਵਾਲੀ ਫ਼ਸਲ ਮੰਡੀਆਂ ਵਿੱਚ ਨਾ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਬਰਨਾਲਾ ਕੁਲਵਿੰਦਰ ਸਿੰਘ ਭੁੱਲਰ, ਮੰਡੀ ਸੁਪਰਵਾਈਜ਼ਰ ਰਾਜ ਕੁਮਾਰ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਤੇ ਹੋਰ ਸਟਾਫ ਹਾਜ਼ਰ ਸੀ। Post navigation Previous Post ਸੀ ਐਚ ਸੀ ਮਹਿਲ ਕਲਾਂ ਵਿਖੇ ਗਰਭਵਤੀ ਔਰਤਾਂ ਦਾ ਮੁਫ਼ਤ ਜਾਂਚ ਕੈਂਪNext Postਚੰਗੀ ਸਿੱਖਿਆ ਦੇਣਾ ਸਰਕਾਰ ਦੀ ਤਰਜੀਹ : ਵਿਧਾਇਕ ਲਾਭ ਸਿੰਘ ਉੱਗੋਕੇ