Posted inਬਰਨਾਲਾ ਚੰਗੀ ਸਿੱਖਿਆ ਦੇਣਾ ਸਰਕਾਰ ਦੀ ਤਰਜੀਹ : ਵਿਧਾਇਕ ਲਾਭ ਸਿੰਘ ਉੱਗੋਕੇ Posted by overwhelmpharma@yahoo.co.in Apr 11, 2025 – ਵਿਧਾਇਕ ਨੇ ਮੌੜਾਂ ਅਤੇ ਤਪਾ ਸਰਕਾਰੀ ਸਕੂਲਾਂ ‘ਚ ਕੀਤੇ ਸਿੱਖਿਆ ਕ੍ਰਾਂਤੀ ਤਹਿਤ ਉਦਘਾਟਨ ਤਪਾ\ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਵਿੱਚ ਆਮ ਜਨਤਾ ਵੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੀ ਹੈ। ਆਪਣੇ ਬੱਚਿਆਂ ਨੂੰ ਨਿਯਮਿਤ ਤੌਰ ‘ਤੇ ਸਕੂਲ ਭੇਜ ਕੇ ਅਤੇ ਸਕੂਲ ਦੇ ਅਧਿਆਪਕਾਂ ਦਾ ਸਾਥ ਦੇ ਕੇ ਆਮ ਜਨਤਾ ਵੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਇਸ ਹੰਭਲੇ ਦਾ ਹਿੱਸਾ ਬਣ ਸਕਦੀ ਹੈ। ਚੰਗੀ ਵਿੱਦਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਵਿਧਾਇਕ ਭਦੌੜ ਸ਼੍ਰੀ ਲਾਭ ਸਿੰਘ ਉਗੋਕੇ ਨੇ ਇਸ ਗੱਲ ਦ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਕਰਾਏ ਗਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ‘ਚ 57.24 ਲੱਖ ਰੁਪਏ ਦੇ ਕੰਮ ਕਰਵਾਏ ਗਏ ਹਨ ਤਾਂ ਜੋ ਵਧੀਆ ਬੁਨਿਆਦੀ ਢਾਂਚੇ ਰਾਹੀਂ ਬੱਚਿਆਂ ਨੂੰ ਚੰਗੀ ਵਿੱਦਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲ ਦੀ ਚਾਰਦੀਵਾਰੀ ਉੱਤੇ 22.66 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ 10.58 ਲੱਖ ਰੁਪਏ ਕਲਾਸਾਂ ਦੀ ਮੁਰੰਮਤ ਉੱਤੇ ਖਰਚ ਕੀਤਾ ਜਾ ਚੁੱਕੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਨਵੀਆਂ ਕਲਾਸਾਂ 34.58 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮੌੜਾਂ ਵਿਖੇ 4.52 ਲੱਖ ਦੇ ਲਾਗਤ ਨਾਲ ਕੰਮ ਕਰਵਾਏ ਗਏ। ਇਨ੍ਹਾਂ ਕੰਮਾਂ ਵਿਚ 2.2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਤਪਾ ਮੰਡੀ ਦੇ 22.06 ਲੱਖ ਰੁਪਏ ਦੇ ਕੰਮਾਂ ਦੇ ਉਦਘਾਟਨ ਕੀਤੇ ਅਤੇ ਕਿਹਾ ਕਿ ਵਿਦਿਅਕ ਸਹੂਲਤਾਂ ਸਰਕਾਰ ਦੀ ਪਹਿਲੀ ਤਰਜੀਹ ਹੈ। Post navigation Previous Post ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਮੰਡੀ ਬੋਰਡ ਨੇ ਮੁੱਖ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਕਰਾਈ ਸ਼ੁਰੂNext Postਬਾਲ ਭਲਾਈ ਕਮੇਟੀ ਨੂੰ ਪ੍ਰਾਪਤ ਹੋਏ 10 ਕੇਸ, ਸਾਰਿਆਂ ਦਾ ਨਿਪਟਾਰਾ