Posted inਬਰਨਾਲਾ ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਅਧੀਨ ਵਿਕਾਸ ਕਾਰਜਾਂ ਦਾ ਜਾਇਜ਼ਾ Posted by overwhelmpharma@yahoo.co.in Apr 12, 2025 – ਮਨਰੇਗਾ ਮਜ਼ਦੂਰਾਂ ਨਾਲ ਕੀਤੀ ਗੱਲਬਾਤ, ਮਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਦੇਣ ਦੇ ਨਿਰਦੇਸ਼ – ਅਧਿਕਾਰੀਆਂ ਨੂੰ ਮਿੱਥੇ ਸਮੇਂ ਅੰਦਰ ਪ੍ਰੋਜੈਕਟ ਮੁਕੰਮਲ ਕਰਨ ਦੀ ਹਦਾਇਤ ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਆਈਏਐੱਸ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦੇ ਬਲਾਕ ਸ਼ਹਿਣਾ ਦੇ ਪਿੰਡਾਂ ਦਾ ਦੌਰਾ ਕਰਕੇ ਮਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਪਿੰਡ ਚੀਮਾ, ਜੋਧਪੁਰ, ਉੱਗੋਕੇ, ਢਿੱਲਵਾਂ ਦੱਖਣ ਦਾ ਦੌਰਾ ਕੀਤਾ। ਉਨ੍ਹਾਂ ਮਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਡਿਪਟੀ ਕਮਿਸ਼ਨਰ ਵਲੋਂ ਮਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਚੈੱਕ ਕੀਤੀ ਗਈ। ਉਨ੍ਹਾਂ ਨੂੰ ਉਜਰਤ ਸਮੇਂ ਸਿਰ ਮਿਲਣ, ਕੰਮ ਦੇ ਦਿਨਾਂ, ਪੀਣ ਵਾਲੇ ਪਾਣੀ ਦੀ ਸਹੂਲਤ ਬਾਰੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਏਪੀਓਜ਼ ਨੂੰ ਹਦਾਇਤ ਕੀਤੀ ਕਿ ਮਨਰੇਗਾ ਅਧੀਨ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ। ਉਨ੍ਹਾਂ ਢਿੱਲਵਾਂ ਦੱਖਣ ਪਿੰਡ ਵਿੱਚ ਆਂਗਣਵਾੜੀ ਦੀ ਇਮਾਰਤ ਦਾ ਵੀ ਦੌਰਾ ਕੀਤਾ, ਜਿਸ ਦਾ ਕੰਮ ਆਖਰੀ ਪੜਾਅ ‘ਤੇ ਹੈ। ਇਸ ਤੋਂ ਇਲਾਵਾ ਉਨ੍ਹਾਂ ਢਿੱਲਵਾਂ ਪਟਿਆਲਾ ਵਿੱਚ ਵੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਨਰੇਗਾ ਅਧੀਨ ਵਿਕਾਸ ਕਾਰਜ ਅਤੇ ਹੋਰ ਗ੍ਰਾਂਟਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੇਂ ਸਮੇਂ ‘ਤੇ ਚੈਕਿੰਗ ਕੀਤੀ ਜਾਇਆ ਕਰੇਗੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜੇ ਜਾਣ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਹਿਣਾ ਜਗਰਾਜ ਸਿੰਘ, ਆਈ ਟੀ ਮੈਨੇਜਰ (ਮਨਰੇਗਾ) ਮਨਦੀਪ ਕੁਮਾਰ ਬਾਂਸਲ, ਏਪੀਓ ਹਰਦੇਵ ਸਿੰਘ, ਤਕਨੀਕੀ ਸਹਾਇਕ ਤੇ ਜੀਆਰਐੱਸ, ਵੱਖ ਵੱਖ ਪੰਚਾਇਤਾਂ ਨਾਲ ਸਬੰਧਤ ਪੰਚਾਇਤ ਸਕੱਤਰ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ। Post navigation Previous Post ਬਰਨਾਲਾ ’ਚ ਦੋ ਹੋਰ ਮੈਡੀਕਲ ਸਟੋਰਾਂ ’ਤੇ ਨਿਯਮਾਂ ਦੀ ਉਲੰਘਣਾNext Postਡਿਪਟੀ ਕਮਿਸ਼ਨਰ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ, ਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ