Posted inਬਰਨਾਲਾ ‘ਆਪ’ ਸਰਕਾਰ ਕੈਬਿਨਟ ਵਿੱਚ ਐੱਸਸੀ ਭਾਈਚਾਰੇ ਨਾਲ ਸੰਬਧਤ 6 ਮੰਤਰੀ, ਏਜੀ ਦਫ਼ਤਰ ਵਿਚ ਰਾਖਵਾਂਕਰਨ ਕਰਕੇ ਬਾਬਾ ਸਾਹਿਬ ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ: ਵਿਧਾਇਕ ਪੰਡੋਰੀ, ਉੱਗੋਕੇ Posted by overwhelmpharma@yahoo.co.in Apr 14, 2025 – ਵਿਦਿਆਰਥੀਆਂ ਨੂੰ ਐੱਸ ਸੀ ਸਕਾਲਰਸ਼ਿਪ ਦਾ ਦਿੱਤਾ ਜਾ ਰਿਹਾ ਲਾਭ ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਡਾ. ਭੀਮ ਰਾਓ ਅੰਬੇਦਕਰ ਦੀ ਸੋਚ ‘ਤੇ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਬਣਦੇ ਹੀ ਦਫਤਰਾਂ ਵਿਚ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਸਰਕਾਰੀ ਦਫਤਰਾਂ ਵਿਚ ਯਕੀਨੀ ਬਣਾਈਆਂ ਗਈਆਂ ਹਨ। ਇਹ ਪ੍ਰਗਟਾਵਾ ਏਥੇ ਵਾਈ ਐੱਸ ਕਾਲਜ ਵਿੱਚ ਬਾਬਾ ਸਾਹਿਬ ਦੀ ਜਯੰਤੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੁੱਜੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੂਸੂਚਿਤ ਜਾਤੀਆਂ ਨਾਲ ਸਬੰਧਤ 6 ਮੰਤਰੀ ਕੈਬਨਿਟ ਵਿਚ ਲਾਏ ਗਏ ਹਨ। ਪਹਿਲੀ ਵਾਰ ਇਹ ਹੋਇਆ ਹੈ ਕਿ ਐਡਵੋਕੇਟ ਜਨਰਲ ਦਫ਼ਤਰ ਵਿਚ ਰਾਖਵਾਂਕਰਨ ਹੋਇਆ ਹੈ। ਐੱਸ ਸੀ ਸਕਾਲਰਸ਼ਿਪ ਦਾ ਲਾਭ ਵੱਧ ਤੋਂ ਵੱਧ ਯੋਗ ਵਿਦਿਆਥੀਆਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਇਸ ਸਕੀਮ ਦਾ ਲਾਭ ਲੈਣਾ ਆਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਬਾ ਸਾਹਿਬ ਦੇ ਸੁਪਨਿਆਂ ‘ਤੇ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਸੂਬੇ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ ਜਾ ਰਹੀ ਹੈ ਅਤੇ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਵੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਧਰਮ ਜਾਂ ਜਾਤ – ਪਾਤ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲਿਆਂ ਤੋਂ ਖਬਰਦਾਰ ਹੋਣ ਦੀ ਗੱਲ ਕਹੀ ਅਤੇ ਕਿਹਾ ਕਿ ਪੰਜਾਬ ਸੂਬਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਬਾ ਸਾਹਿਬ ਦੀ ਜਯੰਤੀ ਹਰ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਬਣਾਈ ਗਈ ਹੈ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਸਰੋਕਾਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। Post navigation Previous Post ਡਾ. ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦੇਣ ਦਾ ਸੱਦਾNext Postਨਸ਼ਿਆਂ ਵਿਰੁੱਧ ਨਾਟਕ ‘ਨਵੀਂ ਜ਼ਿੰਦਗੀ’ ਦਾ ਮੰਚਨ