ਪੰਜਾਬ ਕਾਂਗਰਸ ਨੇ ‘ਆਪ’ ਸਰਕਾਰ ’ਤੇ ਲਗਾਏ 500 ਕਰੋੜ ਦੀ ਦੁਰਵਰਤੋਂ ਦੇ ਦੋਸ਼

ਚੰਡੀਗੜ੍ਹ : ਪੰਜਾਬ ਵਿਧਾਨਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ’ਆਪ’ ਸਰਕਾਰ ਨੇ ਕੇਂਦਰ ਦੀ ਮੁੱਖ ਸਿਹਤ ਬੀਮਾ ਯੋਜਨਾ ਆਯੁਸ਼ਮਾਨ ਭਾਰਤ ਪ੍ਰਧਾਨਮੰਤਰੀ ਜਨ ਆਰੋਗਯ ਯੋਜਨਾ ਦੇ ਤਹਿਤ ਦਿੱਤੀ ਗਈ 500 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੀ ਦੁਰਵਰਤੋਂ ਕੀਤੀ ਹੈ।ਜਿਸ ਕਾਰਨ ਪ੍ਰਾਈਵੇਟ ਹਸਪਤਾਲਾਂ ਨੂੰ ਯੋਜਨਾ ਦੇ ਲਾਭਾਰਥੀਆਂ ਦੇ ਇਲਾਜ ਲਈ ਉਨ੍ਹਾਂ ਦੇ ਬਕਾਇਆ ਦਾ ਭੁਗਤਾਨ ਨਹੀਂ ਕੀਤਾ ਗਿਆ।  ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਹਸਪਤਾਲਾਂ ਦਾ ਬਕਾਇਆ ਭੁਗਤਾਨ ਕਰਨ ਦੀ ਬਜਾਏ ਸਰਕਾਰ ਨੇ ਇਹ ਪੈਸੇ ਵਿਗਿਆਪਨਾਂ, ਨਵੀਆਂ ਗੱਡੀਆਂ ਦੀ ਖਰੀਦ ਤੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਨਵੀਨੀਕਰਣ ‘ਤੇ ਖਰਚ ਕਰ ਦਿੱਤੇ। 

ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ’ਚ ਵੀ ਨਾਕਾਮ ਰਹੀ ਸਰਕਾਰ : ਬਾਜਵਾ

ਬਾਜਵਾ ਨੇ ਇਹ ਵੀ ਦਾਅਵਾ ਕੀਤਾ ਕਿ ‘ਆਪ’ ਸਰਕਾਰ ਪੰਜਾਬ ’ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਵੀ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡ ਜਾਰੀ ਨਾ ਹੋਣ ਦੇ ਕਾਰਨ ਕਈ ਪ੍ਰਾਈਵੇਟ ਹਸਪਤਾਲਾਂ ਨੇ ਯੋਜਨਾ ਦੇ ਤਹਿਤ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਇਸ ਕਾਰਨ ਪੰਜਾਬ ਦੇ ਲੱਖਾਂ ਮਰੀਜ਼ਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ’ਚ ਕੈਸ਼ਲੈਸ ਤੇ ਪੇਪਰਲੈਸ ਇਲਾਜ ਦੀ ਸਹੂਲਤ ਉਪਲਬਧ ਹੈ। ਸ਼ੁਰੂਆਤ ’ਚ ਕੇਂਦਰ ਸਰਕਾਰ ਦੇ ਇਸ ਪ੍ਰੋਗਰਾਮ ਦੇ ਤਹਿਤ 16.65 ਲੱਖ ਪਰਿਵਾਰ ਕਵਰ ਕੀਤੇ ਗਏ ਸਨ। ਪਰ 2022 ’ਚ ਤਤਕਾਲੀਨ ਕਾਂਗਰਸ ਸਰਕਾਰ ਨੇ ਇਸ ਯੋਜਨਾ ਦਾ ਵਿਸਤਾਰ ਕਿਸਾਨਾਂ ਅਤੇ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਤੱਕ ਕਰਨ ਦਾ ਫੈਸਲਾ ਕੀਤਾ ਜੋ ਕਿਸੇ ਵੀ ਸਿਹਤ ਯੋਜਨਾ ਦੇ ਤਹਿਤ ਕਵਰ ਨਹੀਂ ਸਨ, ਜਿਸ ਨਾਲ 22.12 ਲੱਖ ਹੋਰ ਲਾਭਾਰਥੀ ਪਰਿਵਾਰ ਜੁੜ ਗਏ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.