Posted inਚੰਡੀਗੜ੍ਹ ਬੰਬਾਂ ਸਬੰਧੀ ਦਿੱਤੇ ਬਿਆਨ ਨੂੰ ਲੈ ਕੇ ਪ੍ਰਤਾਪ ਬਾਜਵਾ ਤੋਂ ਪੁੱਛਗਿੱਛ ਸ਼ੁਰੂ, ਕਾਂਗਰਸੀਆਂ ਨੇ ਥਾਣੇ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ Posted by overwhelmpharma@yahoo.co.in Apr 15, 2025 ਚੰਡੀਗੜ੍ਹ, 15 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਬਾਰੇ ਦਿੱਤੇ ਬਿਆਨ ’ਤੇ ਮੋਹਾਲੀ ਦੇ ਸਾਈਬਰ ਥਾਣੇ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਜਿਸ ਕਾਰਨ ਕਾਂਗਰਸੀ ਭੜਕ ਗਏ ਤੇ ਥਾਣੇ ਦੇ ਬਾਹਰ ਧਰਨਾ ਲਗਾਉਂਦਿਆਂ ਰੋਸ ਪ੍ਰਦਰਸ਼ਨ ਕਰਨ ਲੱਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਕੇ ’ਤੇ ਪੁਜੇ ਪਹੁੰਚੇ। ਕਾਂਗਰਸੀਆਂ ਨੇ ਨਾਅਰਾ ਦਿੱਤਾ- “ਨਾ ਡਰੇ ਸੀ ਅਤੇ ਨਾ ਡਰਾਂਗੇ”। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ’ਤੇ 14 ਅਪ੍ਰੈਲ ਨੂੰ 32 ਬੰਬਾਂ ਬਾਰੇ ਦਿੱਤੇ ਬਿਆਨ ’ਤੇ ਮੋਹਾਲੀ ਦੇ ਸਾਈਬਰ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਅਦਾਲਤ ਤੋਂ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ’ਤੇ ਐਫਆਈਆਰ ਰਾਜਨੀਤੀ ਤਹਿਤ ਦਰਜ ਕੀਤੀ ਗਈ ਹੈ। ਉਮੀਦ ਹੈ ਕਿ ਇਸ ਮਾਮਲੇ ਵਿੱਚ ਹੁਣ ਬੁੱਧਵਾਰ ਨੂੰ ਸੁਣਵਾਈ ਹੋਵੇਗੀ। ਉੱਥੇ ਹੀ, ਆਮ ਆਦਮੀ ਪਾਰਟੀ (ਆਪ) ਦੇ ਵਰਕਰ ਵੀ ਮੋਹਾਲੀ ਵਿੱਚ ਪ੍ਰਦਰਸ਼ਨ ਕਰਨ ਲਈ ਇਕੱਠੇ ਹੋ ਗਏ। ‘ਆਪ’ ਨੇ ਨਾਅਰਾ ਦਿੱਤਾ- ਕਾਂਗਰਸ ਦਾ ਹੱਥ ਅੱਤਵਾਦੀਆਂ ਨਾਲ।ਉਧਰ, ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਦੀ ਜਾਣਕਾਰੀ ਦਾ ਸਰੋਤ ਦੱਸਣਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਲੋਕਾਂ ਨੂੰ ਡਰਾਉਣ ਵਾਲੀ ਰਾਜਨੀਤੀ ਨਹੀਂ ਕਰਨੀ ਚਾਹੀਦੀ। Post navigation Previous Post ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਤਕਰਾਰNext Postਪੰਜਾਬ ਦੇ ਵੱਡੇ ਸਰਕਾਰੀ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ ਦੀ ਬਿਜਲੀ ਗੁੱਲ! ਪੱਖੇ ਝੱਲਦੇ ਦਿਸੇ ਮਰੀਜ਼, ਸਰਕਾਰ ਦੇ ਪ੍ਰਬੰਧਾਂ ‘ਤੇ ਸਵਾਲਿਆ ਨਿਸ਼ਾਨ