Posted inਬਰਨਾਲਾ ਸਕੂਲਾਂ ਦਾ ਨਵੀਨੀਕਰਨ, ਮਿਆਰੀ ਸਿੱਖਿਆ ਹੈ ਸਿੱਖਿਆ ਕ੍ਰਾਂਤੀ ਦਾ ਮੁੱਖ ਮੰਤਵ : ਹਰਿੰਦਰ ਸਿੰਘ ਧਾਲੀਵਾਲ Posted by overwhelmpharma@yahoo.co.in Apr 15, 2025 – ਬਰਨਾਲਾ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਠੁੱਲੇਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਭਰ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਬਰਨਾਲਾ ਹਲਕੇ ’ਚ ਮੈਂਬਰ ਸੰਸਦ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਸਕੂਲਾਂ ਦੇ ਨਵੀਨੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਇਹ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਬਰਨਾਲਾ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਅੱਜ ਠੁੱਲੇਵਾਲ ਵਿਖੇ ਸਥਿਤ ਸਰਕਾਰੀ ਸਕੂਲਾਂ ’ਚ ਕਰਵਾਏ ਗਏ ਕੰਮਾਂ ਦਾ ਉਦਘਾਟਨ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਰਾਮ ਤੀਰਥ ਮੰਨਾ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਕੇਵਲ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਿਆ ਜਾ ਰਿਹਾ ਹੈ ਬਲਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਠੁੱਲੇਵਾਲ ਵਿਖੇ 21.25 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਚਾਰਦੀਵਾਰੀ ਅਤੇ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਚਾਰਦੀਵਾਰੀ ਉੱਤੇ 10. 25 ਲੱਖ ਰੁਪਏ ਅਤੇ ਪ੍ਰਯੋਗਸ਼ਾਲਾ ਉੱਤੇ 10 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਠੁੱਲੇਵਾਲ ਵਿਖੇ ਉਨ੍ਹਾਂ 2.14 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਮੁਰੰਮਤ ਮੁਕੰਮਲ ਹੋਣ ਉਪਰੰਤ ਉਸ ਦਾ ਉਦਘਾਟਨ ਕੀਤਾ। Post navigation Previous Post ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰNext Postਨਸ਼ਾ ਤਸਕਰੀ ਦੇ ਮਾਮਲੇ ’ਚ ਕੇਸ ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗਣ ਵਾਲਾ ਸਿਪਾਹੀ ਵਿਜੀਲੈਂਸ ਨੇ ਕੀਤਾ ਕਾਬੂ