Posted inਨਵੀਂ ਦਿੱਲੀ ਰਾਜਨੀਤੀ ਕੇਜਰੀਵਾਲ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਚਰਚਾ, ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ Posted by overwhelmpharma@yahoo.co.in Feb 10, 2025 ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦਿੱਲੀ ਵਿਖੇ 11 ਫਰਵਰੀ ਨੂੰ ਸਵੇਰੇ 11 ਵਜੇ ਕਪੂਰਥਲਾ ਭਵਨ ’ਚ ਹੋਵੇਗੀ। ਇਸ ਦੌਰਾਨ ਦਿੱਲੀ ਚੋਣ ਨਤੀਜਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਪੰਜਾਬ ’ਚ ਸਰਕਾਰ ਚਲਾਉਣ ਲਈ ਰਣਨੀਤੀ ਬਣਾਈ ਜਾਵੇਗੀ। ਇਸ ਮੀਟਿੰਗ ’ਚ ਚੋਣ ਪ੍ਰਚਾਰ ’ਚ ਜੁਟੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਵਿਧਾਇਕ ਤੇ ਮੰਤਰੀ ਹਾਜ਼ਰ ਰਹਿਣਗੇ। ਇਸ ਦੌਰਾਨ ਸਿਆਸੀ ਹਲਕਿਆਂ ’ਚ ਇਹ ਵੀ ਚਰਚਾ ਹੈ ਕਿ ਦਿੱਲੀ ਦੀ ਸੱਤਾ ਗੁਆਉਣ ਤੋਂ ਬਾਅਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਹ ਦਾਅਵਾ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਪਾਰਟੀ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਹੈ। Post navigation Previous Post ਟਰੱਕ ਨਾਲ ਟਕਰਾਈ ਮਹਾਕੁੰਭ ਤੋਂ ਪਰਤ ਰਹੀ ਬੱਸ, 2 ਮੌਤਾਂ, ਦੋ ਦਰਜ਼ਨ ਦੇ ਕਰੀਬ ਜਖ਼ਮੀNext Postਭੈਣ ਦੇ ਵਿਆਹ ’ਚ ਨੱਚ ਰਹੀ ਸੀ ਕੁੜੀ, ਨੱਚਦੇ ਨੱਚਦੇ ਹੋਈ ਮੌਤ