Posted inਬਰਨਾਲਾ ਵਿਧਾਇਕ ਉੱਗੋਕੇ ਵਲੋਂ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ Posted by overwhelmpharma@yahoo.co.in Apr 17, 2025 ਤਪਾ/ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਧੌਲਾ ਅਤੇ ਰੂੜੇਕੇ ਦੇ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਚ ਸਾਢੇ 18 ਲੱਖ ਦੀ ਲਾਗਤ ਨਾਲ ਕਲਾਸ ਰੂਮ, ਸਾਇੰਸ ਲੈਬ ਸਮੇਤ ਹੋਰ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਕਾ ਬਾਗ ਧੌਲਾ ਵਿਚ 2.73 ਲੱਖ ਦੇ ਵਿਕਾਸ ਕਾਰਜਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਵਿੱਚ 16.38 ਲੱਖ ਦੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ ਦੇ 18.28 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਸਕੂਲ ਵਿੱਚ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਹਲਕਾ ਭਦੌੜ ਦੇ ਸਕੂਲਾਂ ਵਿਚ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਧੌਲਾ ਸਕੂਲ ਵਿੱਚ ਕਰੀਬ ਸਾਢੇ 18 ਲੱਖ ਰੁਪਏ ਦੀ ਗ੍ਰਾਂਟ ਨਾਲ ਕੰਮ ਕਰਵਾਏ ਗਏ ਹਨ ਜਿਸ ਵਿਚ ਸਮਾਰਟ ਕਲਾਸ ਰੂਮ ਅਤੇ ਸਾਇੰਸ ਲੈਬ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਬਲਾਕ ਸ਼ਹਿਣਾ ਦੇ ਸਕੂਲਾਂ ਵਿਚ 120 ਨਵੇਂ ਅਧਿਆਪਕ ਆਏ ਹਨ ਜਿਸ ਲਈ ਉਹ ਮੁੱਖ ਮੰਤਰੀ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਸਕੂਲਾਂ ਦੇ ਨਤੀਜੇ ਵੀ ਵਧੀਆ ਆ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਢਿੱਲਵਾਂ, ਸਿੱਖਿਆ ਵਿਭਾਗ ਤੋਂ ਹਰਵਿੰਦਰ ਰੋਮੀ ਤੇ ਹੋਰ ਪਤਵੰਤੇ ਹਾਜ਼ਰ ਸਨ। Post navigation Previous Post ਮੁੱਖ ਮੰਤਰੀ ਮਾਨ ਵਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ ‘ਤੂੰ ਇੱਕ ਦੀਵਾ ਬਣ’ ਰਿਲੀਜ਼Next Postਸੰਸਦ ਮੈਂਬਰ ਮੀਤ ਹੇਅਰ ਨੇ ਚਾਰ ਸਕੂਲਾਂ ਵਿੱਚ 32 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ