Posted inਬਰਨਾਲਾ ਹਰ ਵਿਅਕਤੀ ਪੰਜਾਬ ਸਰਕਾਰ ਦੀ ਮੁਹਿੰਮ ਵਿੱਚ ਸਾਥ ਦੇਵੇ : ਐੱਸਡੀਐਮ ਰਿਸ਼ਭ ਬਾਂਸਲ Posted by overwhelmpharma@yahoo.co.in Apr 18, 2025 – ਭਦੌੜ ਸਕੂਲ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਬਰਨਾਲਾ, 18 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜ਼ਨ ਤਪਾ ਅਧੀਨ ਪੈਂਦੇ ਸਕੂਲ ਆਫ ਐਮੀਨੈਂਸ ਭਦੌੜ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਉਪ ਮੰਡਲ ਮੈਜਿਸਟ੍ਰੇਟ ਰਿਸ਼ਭ ਬਾਂਸਲ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਨਸ਼ਿਆਂ ਵਿਰੁੱਧ ਸਹੁੰ ਚੁੱਕੀ ਗਈ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਰੈਲੀ, ਪੇਂਟਿੰਗ/ਪੋਸਟਰ, ਸਲੋਗਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਟਕ ਵੀ ਖੇਡਿਆ ਗਿਆ। ਐੱਸ.ਡੀ.ਐਮ. ਰਿਸ਼ਭ ਬਾਂਸਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਧਿਆਪਕਾਂ/ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ, ਅਧਿਆਪਕ, ਸਟਾਫ਼, ਮਾਪੇ ਅਤੇ ਪਤਵੰਤੇ ਹਾਜ਼ਰ ਸਨ। Post navigation Previous Post ਸਰਬੱਤ ਦਾ ਭਲਾ ਟਰੱਸਟ ਨੇ ਝੁੱਗੀ ਝੋਪੜੀ ਸਣੇ ਹੋਰ 500 ਲੋੜਵੰਦ ਬੱਚਿਆਂ ਨੂੰ ਵੰਡੀ ਸਟੇਸ਼ਨਰੀNext Postਹੁਣ ਪੰਜਾਬ ’ਚ ਪ੍ਰੀ-ਸਕੂਲ ਤੇ ਪਲੇ-ਵੇ ਸਕੂਲ ਦੀ ਰਜਿਸਟ੍ਰੇਸ਼ਨ ਜ਼ਰੂਰੀ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ