Posted inਬਰਨਾਲਾ ਸੰਸਦ ਮੈਂਬਰ ਮੀਤ ਹੇਅਰ ਨੇ 2.39 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਪਾਇਪਲਾਈਨ ਦਾ ਕੰਮ ਸ਼ੁਰੂ ਕਰਵਾਇਆ Posted by overwhelmpharma@yahoo.co.in Apr 19, 2025 – ਹੰਡਿਆਇਆ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ, 350 ਨਵੇਂ ਕਨੈਕਸ਼ਨ ਦਿੱਤੇ ਜਾਣਗੇ ਹੰਡਿਆਇਆ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਨੇ ਹੰਡਿਆਇਆ ਵਿਖੇ 2.39 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹੰਡਿਆਇਆ ਦੇ ਵੱਖ ਵੱਖ ਇਲਾਕਿਆਂ ਵਿਚ 5.21 ਕਿਲੋਮੀਟਰ ਨਵੀਆਂ ਡੀਆਈ ਪਾਈਪਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ 6 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਇਸ ਪ੍ਰੋਜੈਕਟ ਨਾਲ ਹੰਡਿਆਇਆ ਦੇ ਸੈਂਕੜੇ ਘਰਾਂ ਨੂੰ ਫਾਇਦਾ ਹੋਵੇਗਾ ਅਤੇ 350 ਨਵੇਂ ਕੁਨੈਕਸ਼ਨ ਵੀ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡਾਂ ਨਾਲ ਹਲਕਾ ਬਰਨਾਲਾ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਬਰਨਾਲਾ ਸ਼ਹਿਰ ਵਿੱਚ ਵੀ 14.71 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਲਾਈਨਾਂ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਤੇ ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਤਹਿਤ 80 ਕਰੋੜ ਤੋਂ ਵੱਧ ਦਾ ਟੈਂਡਰ ਲਾਇਆ ਗਿਆ ਸੀ। ਉਨ੍ਹਾਂ ਹੰਡਿਆਇਆ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਂਦੇ ਸਮੇਂ ਵਿੱਚ ਰਹਿੰਦੇ ਮਸਲੇ ਵੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਕਰੋੜਾਂ ਰੁਪਏ ਬਰਨਾਲਾ ਹਲਕੇ ਦੇ ਵਿਕਾਸ ਲਈ ਦਿੱਤੇ ਗਏ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਨਗਰ ਪੰਚਾਇਤ ਹੰਡਿਆਇਆ, ਜਲ ਸਪਲਾਈ ਵਿਭਾਗ ਤੋਂ ਐੱਸ ਡੀ ਓ ਪਰਮਿੰਦਰ ਸਿੰਘ, ਜੇ ਈ ਗੁਰਪ੍ਰੀਤ ਸਿੰਘ ਅਤੇ ਗੁਰਜਿੰਦਰ ਸਿੰਘ ਅਤੇ ਹੋਰ ਮੋਹਤਬਰ ਹਾਜ਼ਰ ਸਨ। Post navigation Previous Post ਆਪਣੀ ਹੀ ਗੱਡੀ ਦਾ ਬੀਮਾ ਕਲੇਮ ਲੈਣ ਲਈ ਦਰ-ਦਰ ਠੋਕਰਾਂ ਖਾ ਰਹੀ ਬੀਮਾ ਕੰਪਨੀ ਦੀ ਏਜੰਟ ਮਮਤਾ ਕੋਹਲੀNext Postਸਿੱਖਿਆ ਕ੍ਰਾਂਤੀ: ਚੇਅਰਮੈਨ ਮੰਨਾ ਨੇ ਬਡਬਰ ਸਕੂਲਾਂ ਦੇ 44 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ