Posted inਬਰਨਾਲਾ ਸਿੱਖਿਆ ਕ੍ਰਾਂਤੀ: ਚੇਅਰਮੈਨ ਮੰਨਾ ਨੇ ਬਡਬਰ ਸਕੂਲਾਂ ਦੇ 44 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ Posted by overwhelmpharma@yahoo.co.in Apr 19, 2025 ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾਂ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਸਕੂਲ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ 14.02 ਲੱਖ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਅਤੇ 9.51 ਲੱਖ ਦੀ ਲਾਗਤ ਨਾਲ ਬਣੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਬਡਬਰ ਵਿੱਚ ਕਰੀਬ 20.87 ਲੱਖ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਵੱਡੇ ਪੱਧਰ ‘ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਿੰਡਾਂ, ਸ਼ਹਿਰਾਂ ਵਿੱਚ ਹੋਰ ਪ੍ਰੋਜੈਕਟ ਚੱਲ ਰਹੇ ਹਨ, ਓਥੇ ਸਰਕਾਰੀ ਸਕੂਲਾਂ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਧੁਨਿਕ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਹੀਂ ਰਹਿਣ ਦਿੱਤੀ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਪੂੰਜੀ ਹੈ, ਜਿਸ ਨਾਲ ਹਰ ਉਚ ਮੰਜ਼ਿਲ ਤੱਕ ਪਹੁੰਚਿਆਂ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਨਾਲ ਬਹੁਤ ਸੁੱਚਜੇ ਤਰੀਕ ਨਾਲ ਸਕੂਲਾਂ ਵਿਚ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਸਕੂਲਾਂ ਵਿਚ ਪੜ੍ਹਾਈ ਦਾ ਪੱਧਰ ਹੋਰ ਉੱਚਾ ਚੱਕਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਡੀ ਐੱਸ ਐਮ ਰਾਜੇਸ਼ ਕੁਮਾਰ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਹੈੱਡ ਮਾਸਟਰ ਕਾਹਣੇਕੇ ਪਰਦੀਪ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਬਡਬਰ ਦੇ ਹੈਡ ਟੀਚਰ ਅਰਵਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੇ ਇੰਚਾਰਜ ਜਸਵੀਰ ਕੌਰ, ਅਵਨੀਸ਼ ਕੁਮਾਰ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ ਫਤਹਿ, ਰੋਹਿਤ ਓਸ਼ੋ, ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ। Post navigation Previous Post ਸੰਸਦ ਮੈਂਬਰ ਮੀਤ ਹੇਅਰ ਨੇ 2.39 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਪਾਇਪਲਾਈਨ ਦਾ ਕੰਮ ਸ਼ੁਰੂ ਕਰਵਾਇਆNext Postਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ