Posted inਬਰਨਾਲਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ Posted by overwhelmpharma@yahoo.co.in Apr 19, 2025 ਤਪਾ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕੇ ਦੇ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕੀਤੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦਰਾਜ ਵਿਚ 10.26 ਲੱਖ ਦੀ ਲਾਗਤ, ਸਰਕਾਰੀ ਹਾਈ ਸਕੂਲ ਦਰਾਜ ਵਿਚ 3.9 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਰਾਕਾ 8.41 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਲੜਕੇ ਵਿੱਚ ਵੀ 9.65 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਪ੍ਰਾਇਮਰੀ ਸਕੂਲ ਦੇ ਪ੍ਰੋਜੈਕਟ ਵੀ ਲੋਕ ਅਰਪਿਤ ਕੀਤੇ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਪ੍ਰਿੰਸੀਪਲ ਅਨਿਲ ਕੁਮਾਰ, ਸਿੱਖਿਆ ਕੋਆਰਡੀਨੇਟਰ ਗੁਰਤੇਜ ਸਿੰਘ ਧਾਲੀਵਾਲ, ਰਾਕੇਸ਼ ਕੁਮਾਰ ਹੈੱਡ ਮਾਸਟਰ, ਇੰਚਾਰਜ ਰਾਜੀਵ ਗਰਗ, ਬਲਾਕ ਨੋਡਲ ਅਫ਼ਸਰ ਸ੍ਰੇਸ਼ਟਾ ਸ਼ਰਮਾ, ਸੰਤੋਸ਼ ਰਾਣੀ, ਮੋਹਿਤ ਗਰਗ, ਅੰਜੂ ਰਾਣੀ, ਸਕੂਲ ਸਟਾਫ਼, ਵਿਦਿਆਰਥੀ, ਮਾਪੇ ਹਾਜ਼ਰ ਸਨ। Post navigation Previous Post ਸਿੱਖਿਆ ਕ੍ਰਾਂਤੀ: ਚੇਅਰਮੈਨ ਮੰਨਾ ਨੇ ਬਡਬਰ ਸਕੂਲਾਂ ਦੇ 44 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨNext Postਅਸਮਾਨੀ ਬਿਜਲੀ ਕਾਰਨ ਲੱਗੀ ਅੱਗ , ਸਾਢੇ ਤਿੰਨ ਏਕੜ ਕਣਕ ਤੇ ਪੰਜ ਏਕੜ ਟਾਂਗਰਾ ਸੜਿਆ