Posted inAmritsar ਜਿਸ ਥਾਣੇ ‘ਚ ਤਾਇਨਾਤ, ਉਸੇ ‘ਚ ਹੀ ਮਾਮਲਾ ਦਰਜ; ASI 25 ਹਜ਼ਾਰ ਰਿਸ਼ਵਤ ਮਾਮਲੇ ‘ਚ ਗ੍ਰਿਫ਼ਤਾਰ Posted by overwhelmpharma@yahoo.co.in April 20, 2025No Comments ਅੰਮ੍ਰਿਤਸਰ, 20 ਅਪ੍ਰੈਲ (ਰਵਿੰਦਰ ਸ਼ਰਮਾ) : ਕੱਥੂਨੰਗਲ ਥਾਣੇ ਦੀ ਪੁਲਿਸ ਨੇ ਆਪਣੇ ਹੀ ਥਾਣੇ ਦੇ ਏਐੱਸਆਈ ਚਮਨ ਲਾਲ ਖਿਲਾਫ਼ 25000 ਹਜ਼ਾਰ ਰੁਪਏ ਰਿਸ਼ਵਤ ਵਸੂਲਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਏਐੱਸਆਈ ਤਲਵੰਡੀ ਦੌਸੰਧਾ ਸਿੰਘ ਪਿੰਡ ਦੇ ਸਰਪੰਚ ਜਤਿੰਦਰ ਸਿੰਘ ਨੂੰ ਗੋਲ਼ੀਬਾਰੀ ਦੇ ਝੂਠੇ ਮਾਮਲੇ ਵਿਚ ਨਾਮਜ਼ਦ ਕਰਨ ਦੀ ਧਮਕੀ ਦੇ ਰਿਹਾ ਸੀ। ਇੰਸਪੈਕਟਰ ਸਿਮਰਨਜੀਤ ਕੌਰ ਨੇ ਦੱਸਿਆ ਕਿ ਚਮਨ ਲਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਤਲਵੰਡੀ ਦੌਸੰਧਾ ਸਿੰਘ ਦੇ ਵਸਨੀਕ ਜਤਿੰਦਰ ਸਿੰਘ ਨੇ ਕੱਥੂਨੰਗਲ ਥਾਣੇ ਦੀ ਪੁਲਿਸ ਨੂੰ ਦੱਸਿਆ ਕਿ ਉਹ ਪਿੰਡ ਦਾ ਸਰਪੰਚ ਹੈ ਤੇ 20 ਮਾਰਚ ਨੂੰ ਕੁਝ ਅਣਪਛਾਤੇ ਲੋਕਾਂ ਨੇ ਉਨ੍ਹਾਂ ਦੇ ਪਿੰਡ ਦੇ ਵਸਨੀਕ ਬਲਕਾਰ ਸਿੰਘ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਸਨ। ਗੋਲੀਬਾਰੀ ਤੋਂ ਬਾਅਦ ਮੁਲਜਮ ਭੱਜ ਗਏ। ਬਲਕਾਰ ਨੂੰ ਸ਼ੱਕ ਸੀ ਕਿ ਇਹ ਗੋਲ਼ੀਆਂ ਬਿਆਨਕਰਤਾ ਨੇ ਉਸ ਦੇ ਘਰ ਦੇ ਬਾਹਰ ਚਲਾਈਆਂ ਸਨ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਘਟਨਾ ਵਿਚ ਉਸ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਪਰ ਏਐੱਸਆਈ ਚਮਨ ਲਾਲ ਉਸ ਨੂੰ ਵਾਰ-ਵਾਰ ਫੋਨ ਕਰ ਰਿਹਾ ਸੀ ਅਤੇ ਧਮਕੀ ਦੇ ਰਿਹਾ ਸੀ ਕਿ ਉਹ ਇਸ ਮਾਮਲੇ ਵਿਚ ਫਸਾਏਗਾ। ਦੋਸ਼ ਹੈ ਕਿ ਏਐੱਸਆਈ ਚਮਨ ਨੇ ਉਸ ਨੂੰ ਧਮਕੀਆਂ ਦੇ ਕੇ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ। ਇਸ ਪੁਲਿਸ ਮੁਲਾਜ਼ਮ ਨੇ 26 ਮਾਰਚ ਨੂੰ ਬਿਆਨਕਰਤਾ ਤੋਂ 5,000 ਰੁਪਏ ਅਤੇ 30 ਮਾਰਚ ਨੂੰ ਉਸ ਦੇ ਪੈਟਰੋਲ ਪੰਪ ‘ਤੇ ਰਿਸ਼ਵਤ ਵਜੋਂ ਉਸ ਤੋਂ 20,000 ਰੁਪਏ ਲਏ ਸਨ। ਇਸ ਸਬੰਧੀ ਉਨ੍ਹਾਂ ਨੇ ਮੁਲਜ਼ਮ ਚਮਨ ਲਾਲ ਦੀ ਆਡੀਓ ਰਿਕਾਰਡਿੰਗ ਤੇ ਹੋਰ ਸਬੂਤ ਇਕੱਠੇ ਕੀਤੇ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸੌਂਪ ਦਿੱਤੇ ਸਨ। Post navigation Previous Post ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਯੋਗਦਾਨ ਪਾ ਰਹੀ ਹੈ ਸੀਐਮ ਦੀ ਯੋਗਸ਼ਾਲਾNext Postਕਿਸਾਨਾਂ ਲਈ ਜ਼ਰੂਰੀ ਖ਼ਬਰ! ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਬਣਾਇਆ ਜ਼ਬਰਦਸਤ ਪਲਾਨ