ਪਟਿਆਲਾ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਸਹਿਯੋਗੀ ਰਾਜੇਸ਼ ਅੱਤਰੀ ਨੂੰ ਪਟਿਆਲਾ ਸਿਵਲ ਲਾਈਨਜ਼ ਪੁਲਿਸ ਨੇ ਐਸਸੀ/ਐਸਟੀ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਪਟਿਆਲਾ ਦੇ ਲਾਹੌਰੀ ਗੇਟ ਦੇ ਵਾਸੀ ਨੇ ਕੀਤੀ ਹੈ। ਪੁਲਿਸ ਨੇ ਰਾਜੇਸ਼ ਅੱਤਰੀ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਦਿਆਂ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਮੁਲਜ਼ਮ ਨੇ ਐਤਵਾਰ ਸ਼ਾਮ ਨੂੰ ਵਟਸਐਪ ‘ਤੇ ਗਲਤੀ ਨਾਲ ਹੋਈ ਕਾਲ ਦੌਰਾਨ ਉਸ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ।
ਮਾਮਲੇ ਸਬੰਧੀ ਡੀ.ਐੱਸ.ਪੀ. ਸਤਨਾਮ ਸਿੰਘ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਟਸਐਪ ’ਤੇ ਗ਼ਲਤੀ ਨਾਲ ਅੱਤਰੀ ਦਾ ਨੰਬਰ ਡਾਇਲ ਕੀਤਾ ਤੇ ਉਸ ਗੱਲਬਾਤ ਦੌਰਾਨ ਅੱਤਰੀ ਨੇ ਸ਼ਿਕਾਇਤਕਰਤਾ ਖ਼ਿਲਾਫ਼ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਮਾਮਲਾ ਦਰਜ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਅੱਤਰੀ ਦੀ ਗ੍ਰਿਫ਼ਤਾਰੀ ’ਤੇ ਰਵਨੀਤ ਬਿੱਟੂ ਨੇ ਵੀ ਤੁਰੰਤ ਪ੍ਰਤੀਕਿਰਿਆ ਦਿੱਤੀ ਹੈ। ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) ’ਤੇ ਇੱਕ ਪੋਸਟ ’ਚ ਕਿਹਾ ਹੈ ਕਿ ਸੱਤਾ ਦੇ ‘ਨਸ਼ੇ ’ਚ ਚੂਰ’ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਬਹੁਤ ਹੀ ਕਰੀਬੀ ਸਾਥੀ ਰਾਜੇਸ਼ ਅੱਤਰੀ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦਾ ਪੀੜ੍ਹੀ ਦਰ ਪੀੜ੍ਹੀ ਰਿਸ਼ਤਾ ਹੈ।

ਪੰਜਾਬੀ ’ਚ ਕੀਤੀ ਇਸ ਟਵੀਟ ਵਿਚ ਉਨ੍ਹਾਂ ਲਿਖਿਆ ਹੈ, ‘‘ਮੇਰੇ ਬਹੁਤ ਹੀ ਨਜ਼ਦੀਕੀ ਸਾਥੀ, ਜਿਸ ਨਾਲ ਮੇਰੇ ਪਰਿਵਾਰ ਦਾ ਪੀੜ੍ਹੀ ਵਾਰ ਰਿਸ਼ਤਾ ਹੈ, ਰਾਜੇਸ਼ ਅੱਤਰੀ ਨੂੰ ਵੀ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਤਾਕਤ ਦੇ ਨਸ਼ੇ ’ਚ ਚੂਰ ਭਗਵੰਤ ਮਾਨ ਨੇ ਮੇਰੇ 2 ਨਿਰਦੋਸ਼ ਸਾਥੀ ਗ੍ਰਿਫ਼ਤਾਰ ਕਰ ਲਏ ਹਨ ਤੇ ਹੋਰ ਸਾਥੀਆਂ ਦੇ ਘਰਾਂ ’ਤੇ ਰੇਡਾਂ ਕਰਵਾ ਰਿਹਾ ਹੈ।’’
ਬਿੱਟੂ ਨੇ ਇਸ ਸਬੰਧੀ ਇਕ ਵੀਡੀਓ ਮੈਸੇਜ ਵੀ ਜਾਰੀ ਕੀਤਾ ਹੈ। ਇਸ ’ਚ ਬਿੱਟੂ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਲੰਮੇ ਹੱਥੀ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਪੰਜਾਬ ਸਰਕਾਰ ਬੁਖਲਾ ਗਈ ਹੈ ਤੇ ਇਸੇ ਕਰ ਕੇ ਉਨ੍ਹਾਂ ਦੇ ਹਮਾਇਤੀਆਂ ਨੂੰ ਝੂਠੇ ਕੇਸਾਂ ’ਚ ਫਸਾਇਆ ਜਾ ਰਿਹਾ ਹੈ।
ਉਧਰ ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੂਕਾ ਤੇ ਸਾਬਕਾ ਮੇਅਰ ਸੰਜੀਵ ਬਿੱਟੂ ਦੀ ਅਗਵਾਈ ਹੇਠ ਇੱਕ ਵੀ ਵਫਦ ਨੇ ਐਸਐਸਪੀ ਨਾਲ ਵੀ ਮੁਲਾਕਾਤ ਕੀਤੀ। ਭਾਜਪਾ ਦਾ ਕਹਿਣਾ ਹੈ ਕਿ ਰਾਜੇਸ਼ ਅੱਤਰੀ ’ਤੇ ਦਰਜ ਕੀਤਾ ਗਿਆ ਇਹ ਕੇਸ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ।