Posted inਸਿਖਿੱਆ ਬਰਨਾਲਾ ਸਿੱਖਿਆ ਕ੍ਰਾਂਤੀ: ਕੱਟੂ ਸਕੂਲਾਂ ਦੇ 42 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ Posted by overwhelmpharma@yahoo.co.in Apr 21, 2025 ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਜਾਰੀ ਹੈ।ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੱਟੂ ਵਿੱਚ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਨੇ 42.83 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿੱਚ 40.5 ਲੱਖ ਅਤੇ ਪ੍ਰਾਇਮਰੀ ਸਕੂਲ ਕੱਟੂ ਵਿੱਚ 2.33 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ, ਇੰਚਾਰਜ ਸੀਨੀਅਰ ਸੈਕੰਡਰੀ ਸਕੂਲ ਰੇਨੂੰ ਬਾਲਾ, ਇੰਚਾਰਜ ਪ੍ਰਾਇਮਰੀ ਸਕੂਲ ਕੱਟੂ ਸਵਰਨਜੀਤ ਕੌਰ, ਹੋਰ ਪਤਵੰਤੇ, ਸਕੂਲ ਸਟਾਫ਼, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ। Post navigation Previous Post ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਭ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨNext Postਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ ਨੌਕਰੀਆਂ : ਵਿਧਾਇਕ ਪੰਡੋਰੀ