– ਬਜ਼ੁਰਗਾਂ ਨੂੰ ਰਹਿਣ, ਭੋਜਨ, ਡੇਅ ਕੇਅਰ ਸਮੇਤ ਮੈਡੀਕਲ ਸਹੂਲਤਾਂ ਮੁਫ਼ਤ

ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਤਪਾ ਵਿਖੇ ਸਰਕਾਰੀ ਬਿਰਧ ਆਸ਼ਰਮ ਬਣਾਇਆ ਗਿਆ ਹੈ ਜਿਸ ਦਾ ਰਸਮੀ ਉਦਘਾਟਨ ਪਿਛਲੇ ਦਿਨੀਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤਾ ਗਿਆ ਹੈ।
