– ਜਿਹੜੇ ਆਪਣੇ ਵਰਕਰਾਂ ਦੇ ਫੋਨ ਨਹੀਂ ਚੁੱਕਦੇ, ਉਨ੍ਹਾਂ ਤੋਂ ਪੰਜਾਬ ਦੇ ਭਲੇ ਦੀ ਕੀ ਆਸ ਹੈ : ਬੀਬੀ ਸਹੋਤਾ
– ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕੀਤਾ ਸਵਾਗਤ

ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਹਲਕਾ ਭਦੌੜ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਬੀਬੀ ਮਲਕੀਤ ਕੌਰ ਸਹੋਤਾ ਨੇ ਆਪ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਿਲ ਹੋ ਗਈ। ਮੰਗਲਵਾਰ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਬੀਬੀ ਸਹੋਤਾ ਨੂੰ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਪਣੇ ਵਰਕਰਾਂ ਦੀ ਬਾਂਹ ਫੜੀ ਹੈ ਤੇ ਉਨ੍ਹਾਂ ਨੂੰ ਸਮੇਂ ਸਮੇਂ ਤੇ ਬਣਦਾ ਮਾਣ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਤੇ ਮਹਿਲਾਵਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ ਵਿਕਾਸ ਕਾਂਗਰਸ ਦੀ ਸਰਕਾਰ ਸਮੇਂ ਹੋਇਆ, ਉਹ ਹੋਰ ਕਿਸੇ ਸਰਕਾਰ ਵਿਚ ਨਹੀਂ ਹੋਇਆ।

