ਸ੍ਰੀਨਗਰ, 23 ਅਪ੍ਰੈਲ (ਰਵਿੰਦਰ ਸ਼ਰਮਾ) : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ ਲਗਭਗ 26 ਮਾਸੂਮ ਲੋਕਾਂ ਦੀ ਜਾਨ ਚਲੀ ਗਈ। ਇਸ ਅੱਤਵਾਦੀ ਹਮਲੇ ਤੋਂ ਬਾਅਦ, ਅੱਜ ਯਾਨੀ ਬੁੱਧਵਾਰ ਨੂੰ, ਇਸ ਭਿਆਨਕ ਕਤਲੇਆਮ ਵਿੱਚ ਸ਼ਾਮਲ 3 ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਗਏ ਹਨ। ਇਸ ਭਿਆਨਕ ਅੱਤਵਾਦੀ ਹਮਲੇ ਵਿੱਚ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਦੱਸਿਆ ਜਾ ਰਿਹਾ ਹੈ ਕਿ ਸੈਲਾਨੀਆਂ ‘ਤੇ ਚੋਣਵੇਂ ਤੌਰ ‘ਤੇ ਗੋਲੀਆਂ ਚਲਾਉਣ ਤੋਂ ਬਾਅਦ, ਇਹ ਅੱਤਵਾਦੀ ਨੇੜਲੇ ਪਹਾੜੀ ਜੰਗਲ ਵਿੱਚ ਜਾ ਕੇ ਲੁਕ ਗਏ ਹਨ। ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਨੂੰ ਫੜਨ ਲਈ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਰਸਤੇ ਤੋਂ ਇਹ ਅੱਤਵਾਦੀ ਪਹਿਲਗਾਮ ਦਾਖਲ ਹੋਏ, ਉਸ ਦਾ ਵੀ ਪਤਾ ਲੱਗ ਗਿਆ ਹੈ। ਸੂਤਰਾਂ ਅਨੁਸਾਰ, ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਅੱਤਵਾਦੀ ਲਗਭਗ 2 ਹਫ਼ਤੇ ਪਹਿਲਾਂ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਸਨ। ਫਿਰ ਉਹ ਰਾਜੌਰੀ ਅਤੇ ਵਧਾਵਨ ਹੁੰਦੇ ਹੋਏ ਪਹਿਲਗਾਮ ਪਹੁੰਚੇ। ਇਹ ਇਲਾਕਾ ਰਿਆਸੀ ਊਧਮਪੁਰ ਦੇ ਖੇਤਰ ਵਿੱਚ ਪੈਂਦਾ ਹੈ। ਇਸ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦਾ ਸ਼ੱਕ ਹੈ ਪਰ ਗੁਆਂਂਢੀ ਦੇਸ਼ ਪਾਕਿਸਤਾਨ ਨੇ ਇਸ ਵਿਚ ਦਖਲ ਹੋਣ ਤੋਂ ਸਾਫ ਇਨਕਾਰ ਕੀਤਾ ਹੈੈ।
– ਆਦਮੀਆਂ ਨੂੰ ਚੁਣ-ਚੁਣ ਕੇ ਮਾਰਿਆ
ਇਸ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਪੁਣੇ ਦੇ ਇੱਕ ਵਪਾਰੀ ਦੀ ਧੀ ਨੇ ਦਾਅਵਾ ਕੀਤਾ ਕਿ ਅੱਤਵਾਦੀਆਂ ਨੇ ਪੁਰਸ਼ ਸੈਲਾਨੀਆਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਗੋਲੀ ਮਾਰ ਦਿੱਤੀ। 26 ਸਾਲਾ ਆਸਾਵਰੀ ਨੇ ਕਿਹਾ, ‘ਉੱਥੇ ਬਹੁਤ ਸਾਰੇ ਸੈਲਾਨੀ ਮੌਜੂਦ ਸਨ, ਪਰ ਅੱਤਵਾਦੀਆਂ ਨੇ ਖਾਸ ਤੌਰ ‘ਤੇ ਪੁਰਸ਼ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਹਿੰਦੂ ਹਨ ਜਾਂ ਮੁਸਲਿਮ…’

