Posted inਬਰਨਾਲਾ ਨਸ਼ਿਆਂ ਵਿਰੁੱਧ ਮੈਰਾਥਨ : ਡਿਪਟੀ ਕਮਿਸ਼ਨਰ ਟੀ. ਬੈਨਿਥ ਵਲੋਂ ਪ੍ਰਬੰਧਾਂ ਦਾ ਜਾਇਜ਼ਾ Posted by overwhelmpharma@yahoo.co.in Apr 23, 2025 ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੈਰਾਥਨ ਕਾਰਵਾਈ ਜਾ ਰਹੀ ਹੈ ਜਿਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਮੈਰਾਥਨ 26 ਅਪ੍ਰੈਲ ਦਿਨ ਸ਼ਨੀਵਾਰ ਸਵੇਰੇ 7 ਵਜੇ ਸ਼ੁਰੂ ਹੋਵੇਗੀ। ਇਸ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰੀ, ਐਨਸੀਸੀ ਕੈਡਿਟਸ, ਖੇਡ ਕਲੱਬਾਂ ਦੇ ਮੈਂਬਰ ਅਤੇ ਬਰਨਾਲਾ ਵਾਸੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਦਾ ਰੂਟ ਬਾਬਾ ਕਾਲਾ ਮਹਿਰ ਸਟੇਡੀਅਮ, ਫੁਹਾਰਾ ਚੌਕ, ਵਾਲਮੀਕਿ ਚੌਕ, ਬੱਸ ਸਟੈਂਡ ਰੋਡ, ਅੰਬੇ ਗਰਮੇਂਟਸ ਵਾਲੀ ਗਲੀ, ਪੱਤੀ ਰੋਡ, ਫੁਹਾਰਾ ਚੌਕ, ਬਾਬਾ ਕਾਲਾ ਮਹਿਰ ਸਟੇਡੀਅਮ ਹੈ ਜੋ ਕਿ ਕਰੀਬ 2.5 ਕਿਲੋਮੀਟਰ ਦਾ ਰਸਤਾ ਹੈ। ਇਸ ਮੌਕੇ ਉਨ੍ਹਾਂ ਸਟੇਡੀਅਮ ਵਿਚ ਪਾਣੀ, ਰਿਫਰੈਸ਼ਮੈਂਟ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਸੀਐਮ ਫੀਲਡ ਅਫ਼ਸਰ ਜੁਗਰਾਜ ਸਿੰਘ ਕਾਹਲੋ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਬਰਨਾਲਾ ਸ੍ਰੀ ਵਿਸ਼ਾਲਦੀਪ ਤੇ ਹੋਰ ਅਧਿਕਾਰੀ ਹਾਜ਼ਰ ਸਨ। Post navigation Previous Post ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰੇਗੀ ਭਾਕਿਯੂ ਉਗਰਾਹਾਂNext Postਪੰਜਾਬ ‘ਚ 60 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜੀ, 54 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖਰੀਦ: ਮੰਤਰੀ ਲਾਲ ਚੰਦ ਕਟਾਰੂਚੱਕ