Posted inਬਰਨਾਲਾ ਪੰਜਾਬ ‘ਚ 60 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜੀ, 54 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖਰੀਦ: ਮੰਤਰੀ ਲਾਲ ਚੰਦ ਕਟਾਰੂਚੱਕ Posted by overwhelmpharma@yahoo.co.in Apr 23, 2025 – 8000 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ, ਮਜ਼ਦੂਰਾਂ ਅਤੇ ਪੱਲੇਦਾਰਾਂ ਨੂੰ ਮਿਲਣ ਵਾਲੇ ਮੇਹਨਤਾਨੇ ‘ਚ ਵਾਧਾ, ਲਗਭਗ 10 ਕਰੋੜ ਰੁਪਏ ਦਾ ਲਾਭ ਮਿਲੇਗਾ – ਮੰਤਰੀ ਵਲੋਂ ਜ਼ਿਲ੍ਹਾ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ – ਕਿਹਾ : ਸੂਬੇ ’ਚ ਬਾਰਦਾਨਾ, ਟ੍ਰਾਂਸਪੋਰਟ ਤੇ ਲਿਫ਼ਟਿੰਗ ਦੀ ਕੋਈ ਸਮੱਸਿਆ ਨਹੀਂ ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਦੇ ਖੁਰਾਕ ਅਤੇ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਬਰਨਾਲਾ ਵਿਖੇ ਕਣਕ ਦੀ ਖਰੀਦ ਸਬੰਧੀ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ। ਹੁਣ ਤੱਕ 60 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜ ਚੁੱਕੀ ਹੈ ਅਤੇ 54 ਲੱਖ ਮੀਟ੍ਰਿਕ ਟਨ ਦੀ ਖਰੀਦ ਕਰ ਲਈ ਗਈ ਹੈ । ਇਸ ਤੋਂ ਇਲਾਵਾ ਹੁਣ ਤੱਕ 2.5 ਲੱਖ ਦੇ ਕਰੀਬ ਕਿਸਾਨ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਪੁੱਜੇ ਹਨ ਅਤੇ ਬਣਦੀ ਅਦਾਇਗੀ ਦਾ 8000 ਕਰੋੜ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ ਉੱਥੇ ਲਿਫ਼ਟਿੰਗ ’ਚ ਵੀ ਕੋਈ ਢਿੱਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਦੌਰੇ ਦੌਰਾਨ ਫ਼ਿਲਹਾਲ ਕੋਈ ਮੁਸ਼ਕਿਲ ਸਾਹਮਣੇ ਨਹੀਂ ਆਈ। ਉਨ੍ਹਾਂ ਅੱਜ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੀਆਂ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਬੰਪਰ ਫ਼ਸਲ ਹੋਣ ਨਾਲ ਨਾਲ ਕੇਂਦਰੀ ਪੂਲ ਦਾ 124 ਲੱਖ ਮੀਟ੍ਰਿਕ ਟਨ ਦਾ ਖਰੀਦ ਟੀਚਾ ਅਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਦਿੱਤਾ ਜਾ ਰਿਹਾ ਹੈ ਉੱਥੇ ਨਾਲ ਹੀ ਮਜ਼ਦੂਰਾਂ ਅਤੇ ਪੱਲੇਦਾਰਾਂ ਦਾ ਵੀ ਖਿਆਲ ਰੱਖਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮੇਹਨਤਾਨੇ ਦੇ ਰੇਟਾਂ ‘ਚ ਵਾਧਾ ਕੀਤਾ ਗਿਆ ਹੈ। ਮੰਤਰੀ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲੈ ਫ਼ਿਕਰਮੰਦ ਹੈ ਅਤੇ ਲੋੜ ਅਨੁਸਾਰ ਉਨ੍ਹਾਂ ਵਰਗਾਂ ਨੂੰ ਵੱਖ ਵੱਖ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਮਜ਼ਦੂਰਾਂ ਅਤੇ ਪੱਲੇਦਾਰਾਂ ਨੂੰ ਢੋਆ ਢੁਆਈ ਦੇ ਲੇਬਰ ਕਿਰਾਇਆ ‘ਚ ਵਧਾਇਆ ਕੀਤਾ ਗਿਆ ਹੈ । ਢੋਆ ਢੁਆਈ ਵਾਲੇ ਮਜ਼ਦੂਰ ਨੂੰ 2.64 ਪੈਸੇ ਇਸ ਸਾਲ ਵਾਧਾ ਕੇ ਦਿੱਤੇ ਜਾ ਰਹੇ ਹਨ ਜਿਸ ਨਾਲ ਇਨ੍ਹਾਂ ਕੁਲ 10 ਕਰੋੜ ਰੁਪਏ ਦਾ ਵਾਧਾ ਮਿਲੇਗਾ। ਇਸ ਤੋੰ ਇਲਾਵਾ ਪੰਜਾਬ ਸਰਕਾਰ ‘ਚ ਕੰਮ ਕਰਦੇ ਦਰਜ 4 ਕਰਮਚਾਰੀਆਂ ਨੂੰ 9700 ਕਰੋੜ ਰੁਪਏ ਦਾ ਵਿਆਜ ਮੁਕਤ ਕਰਜ਼ਾ ਕਣਕ ਖਰੀਦਣ ਲਈ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 31 ਲੱਖ ਮੀਟ੍ਰਿਕ ਟਨ ਭੰਡਾਰਣ ਸਮਰੱਥਾ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਵਾਰ 15 ਲੱਖ ਮੀਟ੍ਰਿਕ ਟਨ ਅਗਲੇ ਦਿਨਾਂ ’ਚ ਸਿੱਧੇ ਤੌਰ ’ਤੇ ਹੀ ਕੇਂਦਰ ਵੱਲੋਂ ਚੁੱਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਭੰਡਾਰਣ ਸਮਰੱਥਾ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਕਣਕ ਦੀ ਢੋਆ-ਢੁਆਈ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ, ਸ. ਪਰਮਿੰਦਰ ਸਿੰਘ ਭੰਗੂ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ, ਚੇਅਰਮੈਨ ਤਪਾ ਤਰਸੇਮ ਸਿੰਘ ਕਹਣੇਕੇ, ਚੇਅਰਮੈਨ ਧਨੌਲਾ ਗੁਰਜੋਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ. ਹਰਕੰਵਲਜੀਤ ਸਿੰਘ, ਫੂਡ ਸਪਲਾਈ ਸਮੇਤ ਵੱਖ ਵੱਖ ਵਿਭਾਗਾਂ ਦੇ ਅਫ਼ਸਰ ਮੌਜੂਦ ਸਨ। Post navigation Previous Post ਨਸ਼ਿਆਂ ਵਿਰੁੱਧ ਮੈਰਾਥਨ : ਡਿਪਟੀ ਕਮਿਸ਼ਨਰ ਟੀ. ਬੈਨਿਥ ਵਲੋਂ ਪ੍ਰਬੰਧਾਂ ਦਾ ਜਾਇਜ਼ਾNext Postਪਰਿਵਾਰਕ ਮੈਂਬਰਾਂ ਨੇ ਪੁਲਿਸ ਖਿਲਾਫ਼ ਕੀਤਾ ਰੋਸ ਜਾਹਰ