Posted inBarnala ਪਰਿਵਾਰਕ ਮੈਂਬਰਾਂ ਨੇ ਪੁਲਿਸ ਖਿਲਾਫ਼ ਕੀਤਾ ਰੋਸ ਜਾਹਰ Posted by overwhelmpharma@yahoo.co.in April 23, 2025No Comments – ਪੁਲਿਸ ਵੱਲੋਂ ਨਸ਼ੇ ਦੇ ਮਾਮਲੇ ’ਚ ਨੌਜਵਾਨਾਂ ਨੂੰ ਕਾਬੂ ਕਰਨ ਦਾ ਮਾਮਲਾ ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਬਰਨਾਲਾ ਪੁਲਿਸ ਵਲੋਂ ਨਸ਼ੇ ਦੇ ਮਾਮਲੇ ’ਚ ਕੁੱਝ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ, ਪਰ ਪਰਿਵਾਰਕ ਮੈਂਬਰਾਂ ਨੇ ਇਸ ਦਾ ਵਿਰੋਧ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਲੜਕਿਆਂ ਨੂੰ ਝੂਠਾ ਫਸਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਰਮਵੀਰ ਸਿੰਘ ਕਾਲੀ, ਜਗਸੀਰ ਸਿੰਘ ਜੋਰਡਨ ਨੂੰ ਨਸ਼ੇ ਦੇ ਮਾਮਲੇ ’ਚ ਕਾਬੂ ਕੀਤਾ ਗਿਆ ਸੀ। ਪਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਬੱਚਿਆਂ ’ਤੇ ਨਾਜਾਇਜ਼ ਕਾਰਵਾਈ ਕੀਤੀ ਗਈ ਤੇ ਸਾਡੇ ਬੱਚੇ ਨਿਰਦੋਸ਼ ਹਨ। ਇਸ ਮਾਮਲੇ ਸਬੰਧੀ ਐਸ.ਐੱਚ.ਓ ਸ਼ੇਰਵਿੰਦਰ ਸਿੰਘ ਥਾਣਾ ਸਦਰ ਬਰਨਾਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਰਮਵੀਰ ਕਾਲੀ ਤੇ ਜਗਸੀਰ ਜੋਰਡਨ ਜੋ ਕਾਫੀ ਸਮੇਂ ਤੋਂ ਨਸ਼ਾ ਵੇਚਣ ਤੇ ਨਸ਼ਾ ਕਰਨ ਦੇ ਆਦੀ ਹਨ, ਇਨ੍ਹਾਂ ਨੂੰ ਮੁਖਬਰੀ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਇਨ੍ਹਾਂ ਪਾਸੋਂ 55 ਪਾਬੰਦੀਸ਼ੁਦਾ ਗੋਲੀਆਂ, 4 ਗ੍ਰਾਮ ਨਸ਼ੀਲਾ ਪਾਊਡਰ ਚਿੱਟਾ ਬਰਾਮਦ ਕੀਤਾ। ਇਸ ਤੋਂ ਇਲਾਵਾ ਇਨ੍ਹਾਂ ਪਾਸੋਂ ਕੀਤੀ ਗਈ ਪੁੱਛ-ਪੜ੍ਹਤਾਲ ਦੌਰਾਨ ਹੋਰ ਵਿਅਕਤੀਆਂ ਵਿਕਾਸ ਬੀਕਾ, ਲਵਪ੍ਰੀਤ ਸਿੰਘ ਲਵੀ ਵਾਸੀ ਮਾਨਸਾ ਰੋਡ ਸਰਾਂ ਪੱਤੀ ਸ਼ਮਸ਼ਾਨ ਘਾਟ ਹੰਡਿਆਇਆ ਨੂੰ 20 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਜੋ ਦੋਸ਼ ਲਗਾਏ ਜਾ ਰਹੇ ਹਨ, ਉਹ ਗਲਤ ਹਨ। Post navigation Previous Post ਪੰਜਾਬ ‘ਚ 60 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜੀ, 54 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖਰੀਦ: ਮੰਤਰੀ ਲਾਲ ਚੰਦ ਕਟਾਰੂਚੱਕNext Postਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ : ਧਾਲੀਵਾਲ