Posted inBarnala ਸਰਕਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰ ਰਹੀ ਹੈ ਸਰਕਾਰੀ ਸਕੂਲਾਂ ਦੀ ਕਾਇਆ ਕਲਪ : ਵਿਧਾਇਕ ਉੱਗੋਕੇ Posted by overwhelmpharma@yahoo.co.in April 23, 2025No Comments – ਢਿੱਲਵਾਂ ਨਾਭਾ ਅਤੇ ਜੈਮਲ ਸਿੰਘ ਵਾਲਾ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤਪਾ/ਭਦੌੜ, 23 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸਿੱਖਿਆ ਕ੍ਰਾਂਤੀ ਲਿਆਕੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਹੋਵੇਗੀ ਤੇ ਰਾਜ ਭਰ ਦੇ ਬੱਚੇ ਹੁਣ ਵਧੀਆ ਸਿੱਖਿਆ ਹਾਸਲ ਕਰਕੇ ਉਚ ਅਹੁੱਦਿਆਂ ਤੱਕ ਪੁਜ ਸਕਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਅੱਜ ਢਿੱਲਵਾਂ ਨਾਭਾ ਦੇ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ। ਉਨ੍ਹਾਂ ਅੱਜ ਸ ਸ ਸ ਸਕੂਲ ਢਿਲਵਾਂ ਨਾਭਾ ਦੇ 16 ਲੱਖ ਦੀ ਲਾਗਤ ਵਾਲੇ, ਸ ਪ ਸਕੂਲ ਢਿਲਵਾਂ ਨਾਭਾ ਦੇ 2.55 ਲੱਖ, ਸ ਪ ਸਕੂਲ ਜੈਮਲ ਸਿੰਘ ਵਾਲਾ ਦੇ 7.10 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਟੀਚਾ ਨਿਰਧਾਰਿਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿਚ ਇਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਾਡੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਸਕਣਗੇ। ਇਸ ਮੌਕੇ ਪ੍ਰਿੰਸੀਪਲ ਮੈਡਮ ਵਸੁੰਧਰਾ ਕਪਿਲਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਚੰਗੀ ਪੜ੍ਹਾਈ ਅਤੇ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਬਿਹਤਰ ਬਣਾਉਣਾ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਸਿੰਘ ਢਿੱਲਵਾਂ, ਸਿੱਖਿਆ ਕੋਆਰਡੀਨੇਟਰ ਗੁਰਤੇਜ ਸਿੰਘ ਧਾਲੀਵਾਲ, ਡੀਐੱਸਪੀ ਤਪਾ ਗੁਰਵਿੰਦਰ ਸਿੰਘ, ਸ ਸ ਸ ਸਕੂਲ ਢਿਲਵਾਂ ਦੇ ਇੰਚਾਰਜ ਕਮਲਜੀਤ ਸਿੰਘ ਮਾਨਸ਼ਾਹੀਆ, ਸ ਪ ਸਕੂਲ ਢਿਲਵਾਂ ਦੇ ਇੰਚਾਰਜ ਡਾ. ਗੁਰਤੇਜ ਸਿੰਘ, ਸ ਪ ਸਕੂਲ ਜੈਮਲ ਸਿੰਘ ਵਾਲਾ ਦੇ ਇੰਚਾਰਜ ਰਾਧਾ ਕ੍ਰਿਸ਼ਨ, ਬੀਐਨਓ ਸ੍ਰੇਸ਼ਟਾ ਸ਼ਰਮਾ, ਹੈਡਮਾਸਟਰ ਰਾਕੇਸ਼ ਕੁਮਾਰ ਹਾਜ਼ਰ ਸਨ। Post navigation Previous Post ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ : ਧਾਲੀਵਾਲNext Postਹੁਣ ਜ਼ਿਲ੍ਹੇ ਦੇ ਪਿੰਡ ਛਾਪਾ ਦੇ ਮੈਡੀਕਲ ਸਟੋਰਾਂ ’ਤੇ ਪਾਈ ਗਈ ਨਿਯਮਾਂ ਦੀ ਉਲੰਘਣਾ, ਹੋਵੇਗੀ ਕਾਰਵਾਈ