Posted inBarnala Education ਸਿੱਖਿਆ ਕ੍ਰਾਂਤੀ : ਵਿਧਾਇਕ ਉੱਗੋਕੇ ਵਲੋਂ ਅਲਕੜੇ ਅਤੇ ਮੱਝੂਕੇ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ Posted by overwhelmpharma@yahoo.co.in April 24, 2025No Comments – ਕਿਹਾ : ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਦਿੱਤੇ ਜਾ ਰਹੇ ਹਨ ਆਧੁਨਿਕ ਉਪਕਰਨ ਭਦੌੜ/ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਵਿੱਚ ਆਮ ਜਨਤਾ ਵੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੀ ਹੈ। ਆਪਣੇ ਬੱਚਿਆਂ ਨੂੰ ਨਿਯਮਿਤ ਤੌਰ ‘ਤੇ ਸਕੂਲ ਭੇਜ ਕੇ ਅਤੇ ਸਕੂਲ ਦੇ ਅਧਿਆਪਕਾਂ ਦਾ ਸਾਥ ਦੇ ਕੇ ਆਮ ਜਨਤਾ ਵੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਇਸ ਹੰਭਲੇ ਦਾ ਹਿੱਸਾ ਬਣ ਸਕਦੀ ਹੈ। ਇਹ ਪ੍ਰਗਟਾਵਾ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਨੇ ਮੱਝੂਕੇ ਸਕੂਲ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਇਸ ਮੌਕੇ ਸਕੂਲਾਂ ਨੂੰ ਮਿਲੇ ਆਧੁਨਿਕ ਉਪਕਰਨਾਂ ਜਿਵੇਂ ਕਿ ਐੱਲ ਈ ਡੀ, ਹੈੱਡ ਫੋਨ ਤੇ ਹੋਰ ਸਾਜ਼ੋ ਸਾਮਾਨ ਦਾ ਵਧੀਆ ਤਰੀਕੇ ਨਾਲ ਲਾਹਾ ਲੈ ਕੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਸਰਕਾਰੀ ਮਿਡਲ ਸਕੂਲ ਮੱਝੂਕੇ ਵਿੱਚ 15 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਮਿਡਲ ਸਕੂਲ ਅਲਕੜਾ ਵਿਚ 5.45 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਅਲਕੜਾ ਵਿਚ 22.52 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਪ੍ਰਿੰਸੀਪਲ ਵਸੁੰਧਰਾ ਕਪਿਲਾ ਅਤੇ ਮੈਡਮ ਸ਼੍ਰੇਸ਼ਟਾ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਸਕੂਲਾਂ ਵਿਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵੱਖ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਡੀ ਐੱਸ ਪੀ ਤਪਾ ਗੁਰਵਿੰਦਰ ਸਿੰਘ, ਸਿੱਖਿਆ ਕੋਆਰਡੀਨੇਟਰ ਗੁਰਤੇਜ ਸਿੰਘ ਧਾਲੀਵਾਲ, ਸ ਪ ਸ ਅਲਕੜਾ ਦੇ ਇੰਚਾਰਜ ਹਰਭਜਨ ਸਿੰਘ, ਮਿਡਲ ਸਕੂਲ ਅਲਕੜਾ ਦੇ ਇੰਚਾਰਜ ਗੁਰਚਰਨ ਸਿੰਘ, ਮਿਡਲ ਸਕੂਲ ਮਝੁੱਕੇ ਦੇ ਇੰਚਾਰਜ ਮੈਡਮ ਰੇਨੂੰ ਤੇ ਹੋਰ ਸਟਾਫ, ਪਤਵੰਤੇ ਅਤੇ ਵਿਦਿਆਰਥੀ ਮੌਜੂਦ ਸਨ। Post navigation Previous Post ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 27 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨNext Postਚੀਮਾ ਜੋਧਪੁਰ ਵਿੱਚ ਸਾਈਬਰ ਸੁਰੱਖਿਆ ਜਾਗਰੂਕਤਾ ਸੈਮੀਨਾਰ