Posted inBarnala Education ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹਿਰ ਵਿੱਚ ਗਤੀਵਿਧੀਆਂ ਜਾਰੀ Posted by overwhelmpharma@yahoo.co.in April 24, 2025No Comments ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਰੂਪ ਵਿੱਚ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਸ਼ਹਿਰ ਵਿੱਚ ਗਤੀਵਿਧੀਆਂ ਜਾਰੀ ਹਨ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ਸ) ਮੈਡਮ ਇੰਦੂ ਸਿਮਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉੱਦਮਾਂ ਸਦਕਾ ਸ਼ਹਿਰ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਕੱਢੀ ਗਈ। ਉਹਨਾਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਕੱਢੀ ਗਈ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਨੂੰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ ਸ ) ਡਾ. ਬਰਜਿੰਦਰਪਾਲ ਸਿੰਘ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜੋ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੁੰਦੀ ਹੋਈ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਸਮਾਪਤ ਹੋਈ। ਉਹਨਾਂ ਦੱਸਿਆ ਕਿ ਰੈਲੀ ਉਪਰੰਤ ਬਲਾਕ ਪੱਧਰ ‘ਤੇ ਜੇਤੂ ਟੀਮਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬਲਾਕ ਸ਼ਹਿਣਾ ਮਹਿਲ ਕਲਾਂ ਅਤੇ ਬਰਨਾਲਾ ਦੇ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ, ਪੋਸਟ ਮੇਕਿੰਗ, ਸਲੋਗਨ ਅਤੇ ਨਾਟਕ ਮੁਕਾਬਲੇ ਕਰਵਾਏ ਗਏ। ਜਿਨਾਂ ਵਿੱਚ ਪੋਸਟਰ ਮੇਕਿੰਗ ਵਿੱਚ ਪਹਿਲਾ ਸਥਾਨ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਦੀ ਵਿਦਿਆਰਥਣ ਭਾਰਤੀ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਕੰਨਿਆ ਦੀ ਵਿਦਿਆਰਥਣ ਜਸ਼ਨਦੀਪ ਕੌਰ, ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਭੂਮਿਕਾ ਨੇ ਪ੍ਰਾਪਤ ਕੀਤਾ। ਪੇਂਟਿੰਗ ਵਿੱਚ ਪਹਿਲਾ ਸਥਾਨ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਵਿਦਿਆਰਥੀ ਅਮਿਤ ਕੁਮਾਰ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਰਨਾਲਾ ਦੀ ਵਿਦਿਆਰਥਣ ਸਿਮਰਦੀਪ ਕੌਰ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੁਮਲਾ ਮਾਲਕਨ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਪ੍ਰਾਪਤ ਕੀਤਾ। ਸਲੋਗਨ ਲਿਖਣ ਵਿੱਚ ਪਹਿਲਾ ਸਥਾਨ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਵਿਦਿਆਰਥੀ ਰੁਪਿੰਦਰ ਸਿੰਘ ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸ਼ਹਿਣਾ ਦੀ ਵਿਦਿਆਰਥਣ ਕਾਜਲ ਕੁਮਾਰੀ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਕੰਨਿਆ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਨਾਟਕ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਭਦੌੜ ਦੂਸਰਾ ਸਥਾਨ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਧਨੌਲਾ ਅਤੇ ਤੀਸਰਾ ਸਥਾਨ ਸਕੂਲ ਆਫ ਐਮੀਨੈਂਸ ਬਰਨਾਲਾ ਦੀਆਂ ਟੀਮਾਂ ਨੇ ਕਰਮਵਾਰ ਪ੍ਰਾਪਤ ਕੀਤੇ। ਜੱਜ ਦੇ ਰੂਪ ਵਿੱਚ ਸ੍ਰੀ ਤਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾ, ਸ੍ਰੀ ਦਿਲਪ੍ਰੀਤ ਸਿੰਘ ਆਰਟ ਐਂਡ ਕਰਾਫਟ ਅਧਿਆਪਕ ਮਾਂਗੇਵਾਲ, ਸ੍ਰੀ ਬਲਜੀਤ ਸਿੰਘ ਪੰਜਾਬੀ ਅਧਿਆਪਕ ਹੰਡਿਆਇਆ ਨੇ ਬਾਖੂਬੀ ਜੁੰਮੇਵਾਰੀ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਪ੍ਰਿੰਸੀਪਲ ਹਰੀਸ਼ ਬਾਂਸਲ, ਸਰਦਾਰ ਰਣਜੀਤ ਸਿੰਘ ਜੰਡੂ,ਸਰਦਾਰ ਪਰਮਿੰਦਰ ਸਿੰਘ,ਯਸ਼ਪਾਲ ਬਾਹੀਆ, ਹਰਦੀਪ ਸਿੰਘ ਅਤੇ ਸਿਮਰਦੀਪ ਸਿੰਘ ਨੇ ਵੰਡ ਕੀਤੀ। Post navigation Previous Post ਚੀਮਾ ਜੋਧਪੁਰ ਵਿੱਚ ਸਾਈਬਰ ਸੁਰੱਖਿਆ ਜਾਗਰੂਕਤਾ ਸੈਮੀਨਾਰNext Postਵਿਸ਼ੇਸ਼ ਕੈਂਪ ਲਗਾ ਕੇ ਮਨਾਇਆ ਜਾ ਰਿਹਾ ਵਿਸ਼ਵ ਟੀਕਾਕਰਨ ਹਫ਼ਤਾ : ਸਿਵਲ ਸਰਜਨ