Posted inBarnala Health ਵਿਸ਼ੇਸ਼ ਕੈਂਪ ਲਗਾ ਕੇ ਮਨਾਇਆ ਜਾ ਰਿਹਾ ਵਿਸ਼ਵ ਟੀਕਾਕਰਨ ਹਫ਼ਤਾ : ਸਿਵਲ ਸਰਜਨ Posted by overwhelmpharma@yahoo.co.in April 24, 2025No Comments – 30 ਅਪ੍ਰੈਲ ਤੱਕ ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ ਅਤੇ ਮੀਜ਼ਲ ਰੁਬੇਲਾ ਨੂੰ 2026 ਤੱਕ ਖ਼ਤਮ ਕਰਨ ਦਾ ਟੀਚਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਨੇ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗਰਬਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਵੈਕਸੀਨ ਲਗਵਾਉਣ ਨਾਲ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬੱਚਿਆਂ ਦਾ ਬਚਾਅ ਹੋ ਸਕਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਟੀਕਾਕਰਨ ਕੈਂਪਾਂ ਰਾਹੀਂ 30 ਅਪ੍ਰੈਲ ਤੱਕ “ਵਿਸ਼ੇਸ਼ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ ਅਤੇ ਟੀਮਾਂ ਵੱਲੋਂ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਘਰ-ਘਰ ਜਾ ਕੇ ਅਤੇ ਕੈਂਪ ਲਗਾ ਕੇ ਵਾਂਝੇ ਰਹਿ ਗਏ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਟੀਕਾਕਰਨ ਨਾਲ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਜਿਵੇਂ ਕਿ ਪੋਲਿਓ ਦੀ ਬਿਮਾਰੀ ਤੋਂ ਮੁਕਤੀ ਪਾਈ ਗਈ ਹੈ ਇਸ ਤਰਾਂ ਮੀਜ਼ਲ ਰੁਬੇਲਾ ਦੀ ਬਿਮਾਰੀ ਤੋਂ ਬਚਾਅ ਲਈ ਮੁਕੰਮਲ ਟੀਕਾਕਰਨ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ, ਗੁਰਦੀਪ ਸਿੰਘ ਟੀਕਾਕਰਨ ਸਹਾਇਕ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰੁੱਪ ਮੀਟਿੰਗਾਂ, ਪ੍ਰਿੰਟ ਮਟੀਰੀਅਲ, ਪ੍ਰੈਸ ਕਵਰੇਜ਼ ਕਰਵਾ ਕੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਮੁਕੰਮਲ ਟੀਕਾਕਰਨ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। Post navigation Previous Post ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹਿਰ ਵਿੱਚ ਗਤੀਵਿਧੀਆਂ ਜਾਰੀNext Postਵਿਦਿਆਰਥੀ ਪਾਠਕ੍ਰਮ ਦੇ ਨਾਲ ਨਾਲ ਹੋਰ ਪੁਸਤਕਾਂ ਪੜ੍ਹਨ ਦੀ ਆਦਤ ਪਾਉਣ : ਖੁੱਡੀ ਕਲਾਂ