— ਜਿਲ੍ਹਾ ਬਰਨਾਲਾ ਦੇ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਕੇਂਦਰ (ਐਨ.ਆਈ.ਸੀ) ਵੱਲੋਂ ਲੋਕਾਂ ਨੂੰ ਸੁਰੱਖਿਅਤ ਤਰੀਕੇ ਨਾਲ ਇੰਟਰਨੇਟ ਦੀ ਵਰਤੋਂ ਕਰਨ ਲਈ ਪ੍ਰੇਰਿਆ ਗਿਆ।
— ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਕਾਰੀ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸਬੰਧੀ ਲੈਕਚਰ

ਬਰਨਾਲਾ, 11 ਫਰਵਰੀ (ਰਵਿੰਦਰ ਸ਼ਰਮਾ) : ਮੰਗਲਵਾਰ ਨੂੰ ਸੁਰੱਖਿਅਤ ਇੰਟਰਨੇਟ ਦਿਨ ਵੱਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ ਵੱਲੋਂ ਸੁਰੱਖਿਅਤ ਤਰੀਕੇ ਨਾਲ ਇੰਟਰਨੇਟ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਲੈਕਚਰ ਕਰਵਾਏ ਗਏ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ( ਲੜਕੇ) ਬਰਨਾਲਾ ਵਿਖੇ ਜਾਗਰੂਕਤਾ ਲੈਕਚਰ ਕਰਵਾਏ ਗਏ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫਸਰ ਸ਼੍ਰੀ ਜੋਨੀ ਨੇ ਕਿਹਾ ਕਿ ਅੱਜ ਦੇ ਡਿਜਿਟਲ ਯੁੱਗ ‘ਚ ਜਿੱਥੇ ਮੋਬਾਈਲ ਫੋਨ ਇਕ ਲੋੜ ਬਣ ਚੁੱਕੀ ਹੈ ਉੱਥੇ ਇਹ ਵੀ ਜ਼ਰੂਰੀ ਹੈ ਕਿ ਅਸੀਂ ਇਸ ਦੀ ਵਰਤੋਂ ਸਮਝਦਾਰੀ ਅਤੇ ਸੰਜਮ ਨਾਲ ਕਰੀਏ । ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੇ ਸ਼ੱਕੀ ਲਿੰਕ ਉੱਤੇ ਕਲਿਕ ਨਹੀਂ ਕਰਨਾ ਚਾਹੀਦਾ ਅਤੇ ਕਿਸੇ ਵੀ ਮੋਬਾਈਲ ਐਪ ਨੂੰ ਇੰਸਟਾਲ ਕਰਦੇ ਸਮੇਂ ਬੇਲੋੜੀਆਂ ਪਰਮਿਸਣਾ ਦੀ ਆਗਿਆ ਨਾ ਦਿੱਤੀ ਜਾਵੇ। ਕਿਸੇ ਵੀ ਮਾਧਿਅਮ ਰਾਹੀਂ ਅਣਜਾਣ ਨੰਬਰਾਂ ਤੋਂ ਪ੍ਰਾਪਤ ਹੋਣ ਵਾਲੀ .apk ਫਾਈਲ ਨੂੰ ਇੰਸਟਾਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਸੰਵੇਦਨਸ਼ੀਲ ਜਾਣਕਾਰੀ ਜਿਵੇਂ ਕਿ ਓ ਟੀ ਪੀ, ਆਧਾਰ, ਪੈਨ ਜਾਂ ਬੈਂਕ ਖਾਤਿਆਂ ਦੇ ਵੇਰਵੇ ਕਿਸੇ ਅਣਜਾਣ ਨੰਬਰਾਂ ਉੱਤੇ ਬਿਲਕੁਲ ਵੀ ਸਾਂਝੇ ਨਾ ਕੀਤੇ ਜਾਣ।
