Posted inਬਰਨਾਲਾ ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ, ਵਿਜੀਲੈਂਸ ਚੀਫ ਸਣੇ ਏਆਈਜੀ ਤੇ ਐੱਸਐੱਸਪੀ ਮੁਅੱਤਲ Posted by overwhelmpharma@yahoo.co.in Apr 25, 2025 ਮੁਹਾਲੀ, 25 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਦੇ ਨਾਲ, ਏਆਈਜੀ ਅਤੇ ਐੱਸਐਸਪੀ ਵਿਜੀਲੈਂਸ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਸੀਐੱਮ ਭਗਵੰਤ ਮਾਨ ਸਪੱਸ਼ਟ ਕਰ ਚੁੱਕੇ ਹਨ ਕਿ ਜੋ ਵੀ ਭ੍ਰਿਸ਼ਟਾਚਾਰਾਂ ਨੂੰ ਬਚਾਉਣਗੇ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਰੀਬ ਇਕ ਮਹੀਨਾ ਪਹਿਲਾਂ ਹੀ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ਼ ਵਜੋਂ ਤੈਨਾਤ ਕੀਤੇ ਗਏ ਪੰਜਾਬ ਪੁਲਿਸ ਦੇ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਸਹਿਤ ਇਕ ਏਆਈਜੀ ਤੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡਾ ਐਕਸ਼ਨ ਮੰਨਿਆ ਜਾ ਰਿਹਾ ਹੈ, ਕਿਉਂਕਿ ਪੰਜਾਬ ਵਿੱਚ ਵਿਜੀਲੈਂਸ ਦੇ ਚੀਫ਼ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਵਲੋਂ ਪੰਜਾਬ ਭਰ ਵਿੱਚ ਟਰਾਂਸਪੋਰਟ ਦਫ਼ਤਰਾਂ ਵਿੱਚ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ ਨਿਕਲ ਕੇ ਸਾਹਮਣੇ ਆਏ ਘਪਲੇ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਚਾਉਣ ਦੇ ਚੱਲਦਿਆਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਉਕਤ ਛਾਪੇਮਾਰੀ ਦੌਰਾਨ ਪੰਜਾਬ ਭਰ ਵਿੱਚ ਕੁੱਲ 26 ਮੁਕੱਦਮੇ ਦਰਜ਼ ਕੀਤੇ ਗਏ ਸਨ ਤੇ ਡਰਾਈਵਿੰਗ ਘੁਟਾਲੇ ਵਿੱਚ ਇੰਨ੍ਹਾਂ ਅਧਿਕਾਰੀਆਂ ਉਪਰ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਰਹੇ ਸਨ। ਗੌਰਤਲਬ ਹੈ ਕਿ ਬਠਿੰਡਾ ਰੇਂਜ ਦੇ ਆਈ.ਜੀ. ਰਹਿ ਚੁੱਕੇ ਏਡੀਜੀਪੀ ਸੁਰਿੰਦਰ ਪਾਲ ਸਿਘ ਪਰਮਾਰ ਨੂੰ ਲੰਘੇ ਮਹੀਨੇ ਦੀ 26 ਮਾਰਚ ਨੂੰ ਜੀ.ਨਾਗੇਸ਼ਵਰ ਰਾਓ ਦੀ ਥਾਂ ’ਤੇ ਵਿਜੀਲੈਂਸ ਪ੍ਰਮੁੱਖ ਲਗਾਇਆ ਗਿਆ ਸੀ। Post navigation Previous Post ਪੰਜਾਬ ’ਚ ਹੁਣ 15 ਜੁਲਾਈ ਤੋਂ 15 ਅਗਸਤ ਤੱਕ ਹੋਵੇਗੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਬਦਲੀNext Postਹੁਣ ਜ਼ਿਲ੍ਹਾ ਬਰਨਾਲਾ ਦੇ ਦੋ ਹੋਰ ਮੈਡੀਕਲ ਸਟੋਰਾਂ ’ਤੇ ਨਿਯਮਾਂ ਦੀ ਉਲੰਘਣਾ