Posted inਬਰਨਾਲਾ ਹੁਣ ਜ਼ਿਲ੍ਹਾ ਬਰਨਾਲਾ ਦੇ ਦੋ ਹੋਰ ਮੈਡੀਕਲ ਸਟੋਰਾਂ ’ਤੇ ਨਿਯਮਾਂ ਦੀ ਉਲੰਘਣਾ Posted by overwhelmpharma@yahoo.co.in Apr 25, 2025 ਬਰਨਾਲਾ, 25 ਅਪ੍ਰੈਲ (ਰਵਿੰਦਰ ਸ਼ਰਮਾ) : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਰਨੀਤ ਕੌਰ ਡਰੱਗਜ਼ ਕੰਟਰੋਲ ਅਫ਼ਸਰ, ਬਰਨਾਲਾ ਵੱਲੋਂ ਦਰਾਜ, ਤਾਜੋਕੇ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੋਬਨ ਮੈਡੀਕਲ ਅਤੇ ਦਸ਼ਮੇਸ਼ ਮੈਡੀਕਲ ਪਿੰਡ ਦਰਾਜ ਵਿੱਚ ਡਰੱਗਜ਼ ਅਤੇ ਕਾਸਮੈਟਿਕ ਐਕਟ,1940 ਅਤੇ ਰੂਲ 1945 ਦੀਆਂ ਧਾਰਾਵਾਂ ਦੀ ਉਲੰਘਣਾ ਪਾਈ ਗਈ। ਚੈਕਿੰਗ ਦੌਰਾਨ ਕੋਈ ਨਸ਼ੀਲੀ ਦਵਾਈ ਨਹੀ ਮਿਲੀ। ਇਸ ਦੌਰਾਨ ਮੈਸ ਸ੍ਰੀਬਾਲਾ ਜੀ ਮੈਡੀਕੋਜ਼ ਸਦਰ ਬਾਜ਼ਾਰ, ਬਰਨਾਲਾ ਦੀ ਚੈਕਿੰਗ ਕੀਤੀ ਗਈ ਅਤੇ 3 ਦਵਾਈਆਂ ਦੇ ਸੈਂਪਲ ਲਏ ਗਏ। ਇਸ ਸੰਬੰਧੀ ਉਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਸੂਚਿਤ ਕੀਤਾ ਗਿਆ ਹੈ। Post navigation Previous Post ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ, ਵਿਜੀਲੈਂਸ ਚੀਫ ਸਣੇ ਏਆਈਜੀ ਤੇ ਐੱਸਐੱਸਪੀ ਮੁਅੱਤਲNext Postਯੁੱਧ ਨਸ਼ਿਆਂ ਵਿਰੁੱਧ: 2 ਮਈ ਨੂੰ ਰਾਜ ਪੱਧਰੀ ਸਮਾਗਮ ਤਹਿਤ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ