Posted inਸੰਗਰੂਰ ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ 39 ਮੁਕੱਦਮੇ ਦਰਜ, 51 ਮੁਲਜ਼ਮ ਗ੍ਰਿਫਤਾਰ Posted by overwhelmpharma@yahoo.co.in Apr 26, 2025 ਸੰਗਰੂਰ, 27 ਅਪ੍ਰੈਲ (ਰਵਿੰਦਰ ਸ਼ਰਮਾ) : ਲੰਘੀ 24 ਅਪ੍ਰੈਲ ਨੂੰ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 1 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਾਰਕੀਟ ਕਮੇਟੀ ਸੁਨਾਮ ਦੀ ਜਮੀਨ ’ਤੇ ਬਣਾਈ ਗੈਰਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ। 25 ਅਪ੍ਰੈਲ ਨੂੰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪਬਲਿਕ ਦੇ 120 ਗੁੰਮ ਹੋਏ ਮੋਬਾਇਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕੀਤੇ, ਇਨ੍ਹਾਂ ਮੋਬਾਇਲਾਂ ਦੀ ਕੀਮਤ ਕਰੀਬ 13,12,000/- ਰੁਪਏ ਬਣਦੀ ਹੈ। ਸਰਤਾਜ ਸਿੰਘ ਚਾਹਲ ਆਈ ਪੀ ਐਸ ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 19 ਅਪ੍ਰੈਲ 2025 ਤੋਂ 25 ਅਪ੍ਰੈਲ 2025 ਤੱਕ ਡਰੱਗ ਦੇ 24 ਮੁਕੱਦਮੇ ਦਰਜ ਕਰਕੇ 35 ਮੁਲਜ਼ਮ ਕਾਬੂ ਕਰਕੇ 64 ਗ੍ਰਾਮ ਹੈਰੋਇਨ, 255 ਕਿੱਲੋ ਭੂੱਕੀ ਚੂਰਾ ਪੋਸਤ, 1 ਕਿੱਲੋ 756 ਗ੍ਰਾਮ ਗਾਂਜਾ/ਸੁਲਫਾ, 50 ਗ੍ਰਾਮ ਨਸ਼ੀਲਾ ਪਾਊਡਰ, 4015 ਨਸੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 15 ਮੁਕੱਦਮੇ ਦਰਜ ਕਰਕੇ 16 ਮੁਲਜ਼ਮਾਂ ਨੂੰ ਕਾਬੂ ਕਰਕੇ 749 ਲੀਟਰ ਸਰਾਬ ਠੇਕਾ ਦੇਸੀ, 48.750 ਲੀਟਰ ਸਰਾਬ ਨਜੈਜ, 74.250 ਲੀਟਰ ਸਰਾਬ ਅੰਗਰੇਜੀ, 200 ਲੀਟਰ ਸਪਰਿੱਟ, 150 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ ਕਾਰਵਾਈ ਕਰਦੇ ਹੋਏ 01 ਮੁਕੱਦਮਾ ਦਰਜ ਕਰਕੇ 03 ਮੁਲਜ਼ਮ ਗ੍ਰਿਫਤਾਰ ਕੀਤੇ ਤੇ ਉਨ੍ਹਾਂ ਦੇ ਕਬਜਾ ਵਿੱਚੋਂ 05 ਪਿਸਟਲ ਸਮੇਤ 07 ਕਾਰਤੂਸ ਬ੍ਰਾਮਦ ਕਰਵਾਏ ਗਏ। ਜੂਆ ਐਕਟ ਤਹਿਤ ਕਾਰਵਾਈ ਕਰਦੇ ਹੋਏ 03 ਮੁਕੱਦਮੇ ਦਰਜ ਕਰਕੇ 3 ਮੁਲਜ਼ਮ ਗ੍ਰਿਫਤਾਰ ਕਰਕੇ 6580/- ਰੁਪਏ ਬ੍ਰਾਮਦ ਕਰਾਏ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 13 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ। Post navigation Previous Post ਬੇਰੁਜਗਾਰ ਅਧਿਆਪਕਾਂ ’ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਖਿਲਾਫ਼ ਬਰਨਾਲਾ ਵਿਖੇ ਡੀ.ਟੀ.ਐੱਫ. ਵੱਲੋਂ ਅਰਥੀ ਫੂਕ ਪ੍ਰਦਰਸ਼ਨNext Post….ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਣੀ ਜਨ ਜਾਗਰੂਕਤਾ ਲਹਿਰ