Posted inਸਿਖਿੱਆ ਬਰਨਾਲਾ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੁੜਨ ਦਾ ਦਿੱਤਾ ਸੱਦਾ Posted by overwhelmpharma@yahoo.co.in Apr 26, 2025 ਬਰਨਾਲਾ, 26 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਟੀ, ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਮੁਹਿੰਮ ਨੂੰ ਅੱਗੇ ਜਾਰੀ ਰੱਖਦੇ ਹੋਏ ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ, ਬਰਨਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੈਂਟਰ ਇੰਚਾਰਜ ਮੈਡਮ ਜਯੋਤੀ ਵੰਸ਼ ਦੀ ਅਗਵਾਈ ਹੇਠ ਮੈਡਮ ਜਸਪਾਲ ਕੌਰ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਗਿਆ। ਉਹਨਾਂ ਨੇ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਜੀਵਨਸ਼ੈਲੀ ਅਪਣਾਉਣ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਇਸ ਲਈ ਸਾਨੂੰ ਵੀ ਨਸ਼ਿਆਂ ਦੇ ਖਾਤਮੇ ਲਈ ਮਿਲਕੇ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਦੇਸ਼ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਰਹੇ। Post navigation Previous Post ਹੰਡਿਆਇਆ ਦਾ ਕਿਸਾਨ ਗੁਰਜੀਤ ਸਿੰਘ ਬਣ ਰਿਹਾ ਹੋਰਨਾਂ ਕਿਸਾਨਾਂ ਲਈ ਮਿਸਾਲNext Postਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਪੰਚਾਇਤਾਂ ਤੇ ਪਿੰਡ ਵਾਸੀ