Posted inBarnala ਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਪੰਚਾਇਤਾਂ ਤੇ ਪਿੰਡ ਵਾਸੀ Posted by overwhelmpharma@yahoo.co.in April 26, 2025No Comments ਮਹਿਲ ਕਲਾਂ/ਬਰਨਾਲਾ, 26 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਅਤੇ ਪਿੰਡਾਂ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਐਸ.ਡੀ.ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਮਹਿਲ ਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਐਸ.ਡੀ.ਐਮ. ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੀਟਿੰਗਾਂ ਅਤੇ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਨਸ਼ਿਆਂ ਦੇ ਸਮਾਜ ਉੱਪਰ ਪੈ ਰਹੇ ਗਲਤ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੇ ਦਲਦਲ ਵਿਚੋਂ ਕੱਢਿਆ ਜਾ ਸਕੇ। ਉਨ੍ਹਾਂ ਸਮੂਹ ਪਿੰਡ ਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ । ਇਸ ਮੌਕੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਲੜਾਈ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਲਿਆ ਗਿਆ। Post navigation Previous Post ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੁੜਨ ਦਾ ਦਿੱਤਾ ਸੱਦਾNext Postਮਈ ’ਚ 11 ਦਿਨ ਬੰਦ ਰਹਿਣਗੇ ਬੈਂਕ, ਵੱਖ-ਵੱਖ ਸੂਬਿਆਂ ’ਚ ਵੱਖ-ਵੱਖ ਛੁੱਟੀਆਂ