Posted inਬਰਨਾਲਾ ਨੌਜਵਾਨਾਂ ਨੂੰ ਜੇ.ਸੀ.ਬੀ. ਦੀ ਸਿਖਲਾਈ ਲਈ ਕੋਰਸ ਦੀ ਸ਼ੁਰੂਆਤ 17 ਫਰਵਰੀ ਤੋਂ Posted by overwhelmpharma@yahoo.co.in Feb 11, 2025 ਬਰਨਾਲਾ, 11 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਵੀਆਂ ਤਕਨੀਕਾਂ ਰਾਹੀਂ ਸਿਖਲਾਈ ਦੇਣ ਲਈ ਹਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਅਤੇ ਡਰਾਈਵਿੰਗ (ਸਕਿੱਲ), ਪਿੰਡ ਮਹੂਆਣਾ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜੇ.ਸੀ.ਬੀ ਦੀ ਸਿਖਲਾਈ ਲਈ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀਮਤੀ ਨਵਜੋਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰਸ ਜ਼ਿਲ੍ਹਾ ਬਰਨਾਲਾ ਦੇ ਉਨਾਂ ਨੌਜਵਾਨਾਂ ਲਈ ਹੈ ਜਿਨ੍ਹਾਂ ਕੋਲ ਹੈਵੀ ਵਹੀਕਲ ਲਾਈਸੰਸ ਹੈ ਅਤੇ ਜਿੰਨ੍ਹਾਂ ਦੀ ਉਮਰ 21 ਤੋਂ 28 ਸਾਲ ਤੱਕ ਹੈ। ਉਕਤ ਯੋਗਤਾ ਪੂਰੀ ਕਰਨ ਵਾਲੇ ਜ਼ਿਲ੍ਹਾ ਬਰਨਾਲਾ ਦੇ ਨੌਜਵਾਨ, ਜੇ.ਸੀ.ਬੀ. ਦੀ ਮੁਫ਼ਤ ਸਿਖਲਾਈ ਲੈ ਸਕਦੇ ਹਨ। ਇਸ ਸਬੰਧੀ ਸੀ-ਪਾਈਟ ਸੈਂਟਰ ਕਾਲਝਰਾਣੀ ਤੋਂ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਟ੍ਰੇਨਿੰਗ ਮਿਤੀ 17 ਫਰਵਰੀ ਤੋਂ 31 ਮਾਰਚ ਤੱਕ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਨੂੰ ਕਰਨ ਦੇ ਚਾਹਵਾਨ ਪ੍ਰਾਰਥੀ 13 ਫਰਵਰੀ 2025 ਤੱਕ ਆਪਣੀ ਰਜਿਸਟ੍ਰੇਸ਼ਨ ਸੀ-ਪਾਈਟ ਸੈਂਟਰ, ਕਾਲਝਰਾਣੀ ਵਿਖੇ ਕਰਵਾ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪ੍ਰਾਰਥੀ ਰਜਿਸਟ੍ਰੇਸ਼ਨ ਲਈ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ, ਅਧਾਰ ਕਾਰਡ ਦੀ ਕਾਪੀ ਅਤੇ 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਆਦਿ ਨਾਲ ਲਿਆਉਣਾ ਯਕੀਨੀ ਬਣਾਉਣ। ਇਸ ਸਿਖਲਾਈ ਕੈਂਪ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਸੀ-ਪਾਈਟ ਸੈਂਟਰ, ਕਾਲਝਰਾਣੀ ਵਿਖੇ ਮੁਫ਼ਤ ਦਿੱਤੀ ਜਾਵੇਗੀ। ਜੇ.ਸੀ.ਬੀ. ਦੇ ਸਿਖਲਾਈ ਕੈਂਪ ਦੀ ਹੋਰ ਜਾਣਕਾਰੀ ਲਈ ਮੋਬਾਈਲ ਨੰਬਰ 93167-13000 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਰਨਾਲਾ ਨੂੰ ਵੀ ਜੁਆਇੰਨ ਕਰ ਸਕਦੇ ਹਨ। Post navigation Previous Post ਸੁਰੱਖਿਅਤ ਇੰਟਰਨੇਟ ਦਿਨ : ਆਪਣੇ ਆਪ ਨੂੰ ਡਿਜਿਟਲ ਤੌਰ ’ਤੇ ਸੁਰੱਖਿਅਤ ਰੱਖੋ ਸੁਰੱਖਿਆਤ, ਕਿਸੇ ਵੀ ਪ੍ਰਕਾਰ ਦੇ ਸ਼ੱਕੀ ਕਿਸਮ ਦੇ ਲਿੰਕ ’ਤੇ ਨਾ ਕਰੋ ਕਲਿੱਕNext Postਪੁਲਿਸ ਵਲੋਂ ਫ਼ਰਜੀ ਮਹਿਲਾ ਆਈ.ਪੀ.ਐੱਸ ਗ੍ਰਿਫ਼ਤਾਰ, ਮਾਮਲਾ ਦਰਜ