Posted inਬਰਨਾਲਾ ਪੰਜਾਬ ਸਿੱਖਿਆ ਕ੍ਰਾਂਤੀ : ਚਾਰ ਸਕੂਲਾਂ ਦੇ 34 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ Posted by overwhelmpharma@yahoo.co.in Apr 28, 2025 – ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦੇ ਬਣਾਇਆ ਜਾ ਰਿਹੈ : ਹਰਿੰਦਰ ਸਿੰਘ ਧਾਲੀਵਾਲ ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਬਰਨਾਲਾ ਸ਼ਹਿਰ ਦੇ ਚਾਰ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ 34 ਲੱਖ ਦੀ ਲਾਗਤ ਨਾਲ ਕੀਤੇ ਗਏ ਹਨ। ਬਾਬਾ ਆਲਾ ਸਿੰਘ ਪ੍ਰਾਇਮਰੀ ਸਕੂਲ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪੜ੍ਹਾਉਣ ਲਈ ਐਲ ਈ ਡੀ, ਹੈਡਫੋਨ ਜਿਹੇ ਸਮਾਰਟ ਉਪਕਰਣ ਦਿੱਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਵਿੱਚ 25.16 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਨਾਨਕ ਨਗਰ ਵਿਚ 6.20 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਰਥੜੀਆਂ ਵਿੱਚ 1.25 ਲੱਖ ਦੀ ਲਾਗਤ ਨਾਲ, ਸਰਕਾਰੀ ਮਿਡਲ ਸਕੂਲ ਬਾਜਵਾ ਪੱਤੀ ਵਿੱਚ 2.20 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਦੀ ਦੇਖ ਰੇਖ ਹੇਠ ਕਰਵਾਏ ਇਸ ਪ੍ਰੋਗਰਾਮ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਨਾਨਕ ਨਗਰ ਦੀ ਹੈਡ ਟੀਚਰ ਮੈਡਮ ਸੀਮਾ, ਸੀਐਚਟੀ ਨੀਲਮ ਰਾਣੀ, ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆ ਦੇ ਹੈਡ ਟੀਚਰ ਬਿੰਦੂ ਬਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਦੇ ਹੈਡ ਟੀਚਰ ਪਰਵਿੰਦਰ ਕੌਰ, ਮਿਡਲ ਸਕੂਲ ਦੀ ਇੰਚਾਰਜ ਜਗਵਿੰਦਰ ਕੌਰ, ਬੀ ਐਨ ਓ ਹਰਪ੍ਰੀਤ ਕੌਰ, ਡੀ ਐੱਸ ਐਮ ਰਾਜੇਸ਼ ਕੁਮਾਰ, ਹੈੱਡਮਾਸਟਰ ਪਰਦੀਪ ਕੁਮਾਰ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ, ਮੀਤ ਪ੍ਰਧਾਨ ਨਗਰ ਕੌਂਸਲ ਬਰਨਾਲਾ ਪਰਮਜੀਤ ਸਿੰਘ ਜੋਂਟੀ ਮਾਨ, ਐਮ ਸੀ ਮਲਕੀਤ ਸਿੰਘ, ਵਿਨੈ, ਰੋਹਿਤ ਓਸ਼ੋ ਤੇ ਹੋਰ ਪਤਵੰਤੇ ਹਾਜ਼ਰ ਸਨ। Post navigation Previous Post ਫ਼ੋਨ ਖੋਹਣ ਦੇ ਮਾਮਲੇ ’ਚ ਦੋਸ਼ੀਆਂ ਦੇ ਘਰ ਛਾਪਾ ਮਾਰਨ ਗਈ ਪੁਲਿਸ ਪਾਰਟੀ ’ਤੇ ਪਥਰਾਅ, ਕਈ ਜਖ਼ਮੀNext Postਐੱਸ.ਕੇ.ਐੱਮ. ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ