Posted inਸਿਖਿੱਆ ਬਰਨਾਲਾ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ Posted by overwhelmpharma@yahoo.co.in Apr 28, 2025 ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਿਹਤ ਵਿਭਾਗ ਦੀ ਰਾਸ਼ਟਰੀ ਬਾਲ ਸੁਰੱਖਿਆ ਕਰਿਆਕਰਮ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਵਿਖੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਆਪਣੇ ਸੰਬੋਧਨ ਵਿੱਚ ਡਾ. ਕੁਲਜੀਤ ਸਿੰਘ ਨੇ ਕਿਹਾ ਜਿਹੜੇ ਨਸ਼ਿਆਂ ਦਾ ਸੇਵਨ ਕਰਨ ਲੱਗ ਜਾਂਦੇ ਹਨ, ਉਨ੍ਹਾਂ ਨੂੰ ਕਈ ਤਰ੍ਹਾਂ ਦੇ ਮਾਨਸਿਕ ਰੋਗੀ ਘੇਰ ਲੈਂਦੇ ਹਨ, ਜਿਵੇਂ ਕਿ ਇੱਕਲੇ ਰਹਿਣਾ, ਕਿਸੇ ਨਾਲ ਗੱਲ ਬਾਤ ਨਾ ਕਰਨਾ ਜਾਂ ਬਹੁਤ ਜ਼ਿਆਦਾ ਗੁੱਸਾ ਅਤੇ ਲੜਾਈ ਝਗੜਾ ਕਰਨਾ, ਨਸ਼ਿਆਂ ਦੀ ਪੂਰਤੀ ਲਈ ਚੋਰੀ ਆਦਿ ਕਰਨਾ। ਨਸ਼ਿਆਂ ਦੇ ਇਸ ਦਲਦਲ ਵਿਚੋਂ ਨਿਕਲਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਹਲੇ ਸਮੇਂ ਦੀ ਵਰਤੋਂ ਚੰਗੀਆਂ ਕਿਤਾਬਾਂ ਪੜ੍ਹਨ, ਸਰੀਰਕ ਖੇਡਾਂ ਖੇਡਣ ਜਾਂ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਉਣ ਲਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਬੱਚਿਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਗ਼ਲਤ ਰਸਤੇ ‘ਤੇ ਜਾਣ ਤੋਂ ਰੋਕਿਆ ਜਾ ਸਕੇ। Post navigation Previous Post ਐੱਸ.ਕੇ.ਐੱਮ. ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆNext Postਦੁਪਹਿਰ ਸਮੇਂ ਬਿਨਾਂ ਲੋੜ ਘਰੋਂ ਬਾਹਰ ਜਾਣ ਤੋਂ ਕਰੋ ਪ੍ਰਹੇਜ਼ : ਸਿਵਲ ਸਰਜਨ