Posted inਬਰਨਾਲਾ ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕਾਂ ਨੂੰ ਐਨ ਐੱਲ ਐਮ ਬੀਮਾ ਯੋਜਨਾ ਦਾ ਲਾਭ ਲੈਣ ਦਾ ਸੱਦਾ Posted by overwhelmpharma@yahoo.co.in Apr 28, 2025 ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਸ. ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਬਰਨਾਲਾ ਵਲੋਂ ਦੁੱਧ ਉਤਪਾਦਕ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਸ਼ਟਰੀ ਪਸ਼ੁਧਨ ਮਿਸ਼ਨ ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਆਪਣੇ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲੈਣ। ਇਸ ਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ। ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਬਰਨਾਲਾ ਨਿਰਵੈਰ ਸਿੰਘ ਬਰਾੜ ਵਲੋਂ ਦੱਸਿਆ ਗਿਆ ਕਿ ਪਸ਼ੂ ਪਾਲਣ ਕਿਸਾਨ ਦੀ ਰੀੜ ਦੀ ਹੱਡੀ ਹੈ। ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਪਰਿਵਾਰ ਦੀ ਆਮਦਨ ’ਤੇ ਵੀ ਵੱਡਾ ਸੱਟ ਲੱਗਦੀ ਹੈ। ਆਪਣੇ ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਬਣਾਓ। ਇਹ ਬੀਮਾ ਨਹੀਂ, ਇੱਕ ਆਸਰਾ ਹੈ – ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ। ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਵਿਭਾਗ, ਬਰਨਾਲਾ ਜਾਂ 70099-32439, 97812-25425 ‘ਤੇ ਸੰਪਰਕ ਕਰੋ। Post navigation Previous Post ਆਈ.ਓ.ਐੱਲ. ਹਾਦਸੇ ’ਚ ਜ਼ਖ਼ਮੀ ਇਕ ਮੁਲਾਜ਼ਮ ਆਈ.ਸੀ.ਯੂ. ਤੋਂ ਡਿਸਚਾਰਜ, ਦੂਸਰੇ ਦੀ ਹਾਲਤ ਬਿਹਤਰNext Postਕੈਬਨਿਟ ਮੰਤਰੀ ਮੁੰਡੀਆਂ ਦੇ ਗੰਨਮੈਨ ਦੀ ਭੇਤ-ਭਰੀ ਹਾਲਤ ’ਚ ਗੋਲੀ ਲੱਗਣ ਨਾਲ ਮੌਤ