Posted inਬਰਨਾਲਾ ਐੱਸ.ਆਈ. ਚਰਨਜੀਤ ਸਿੰਘ ਥਾਣਾ ਸਿਟੀ-2 ਬਰਨਾਲਾ ਦੇ ਮੁਖੀ ਨਿਯੁਕਤ Posted by overwhelmpharma@yahoo.co.in Apr 30, 2025 ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਲੰਮੇ ਸਮੇਂ ਤੋਂ ਬਰਨਾਲਾ ਦੇ ਬੱਸ ਸਟੈਂਡ ’ਤੇ ਚੌਂਕੀ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਅਤੇ ਆਪਣੀ ਚੰਗੀ ਕਾਰਗੁਜ਼ਾਰੀ ਕਾਰਨ ਏ.ਐੱਸ.ਆਈ. ਤੋਂ ਪਦਉੱਨਤ ਹੋ ਕੇ ਐਸ.ਆਈ. ਬਣੇ ਚਰਨਜੀਤ ਸਿੰਘ ਨੂੰ ਵਿਭਾਗ ਵਲੋਂ ਥਾਣਾ ਸਿਟੀ-2 ਬਰਨਾਲਾ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਗੱਲਬਾਤ ਕਰਦਿਆਂ ਐੱਸ.ਐੱਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਥਾਣੇ ’ਚ ਆਉਣ ਵਾਲੇ ਹਰ ਮੋਹਤਵਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਕਾਇਆ ਕੇਸਾਂ ਦੀ ਵੀ ਜਲਦੀ ਜਾਂਚ ਕਰਵਾਕੇ ਸਮੇਂ ਸਿਰ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਚਰਨਜੀਤ ਸਿੰਘ ਨੇ ਅੱਗੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ “ਯੁੱਧ ਨਸ਼ਿਆ ਵਿਰੁੱਧ” ਮਹਿਮ ਨੂੰ ਅੱਗੇ ਵਧਾਉਣ ਲਈ ਅਤੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ। Post navigation Previous Post 31 ਮਈ ਤੱਕ ਚੱਲੇਗੀ ਨਸ਼ਿਆਂ ਖ਼ਿਲਾਫ਼ ਮੁਹਿੰਮ, ਅਸਫਲ ਰਹਿਣ ’ਤੇ SHO’s ਦੀ ਜ਼ਿੰਮੇਵਾਰੀ ਤੈਅNext Postਵੱਡੀ ਖ਼ਬਰ : ‘ਆਪ’ ਦੇ ਸਾਬਕਾ ਮੰਤਰੀਆਂ ਖ਼ਿਲਾਫ਼ ਮਾਮਲਾ ਦਰਜ