– ਸਿਹਤ ਮੰਤਰੀ ਡਾ. ਬਲਬੀਰ ਸਿੰਘ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਤੇ ਲੋਕ ਸਭਾ ਮੈਂਬਰ ਮੀਤ ਹੇਅਰ ਕਰਨਗੇ ਸ਼ਿਰਕਤਜ
ਬਰਨਾਲਾ, 1 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ “ਪਿੰਡਾਂ ਦੇ ਪਹਿਰੇਦਾਰ” ਨਾਮ ‘ਤੇ ਬਣਾਈਆਂ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਲਕੇ 2 ਮਈ ਨੂੰ ਹੋਵੇਗੀ, ਜਿਸ ਰਾਹੀਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਗੀ ਅਤੇ ਇਕਜੁਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਇਸ ਸਮਾਗਮ ਵਿਚ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਅਤੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਸ਼ਿਰਕਤ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਸਮਾਗਮ 2 ਮਈ ਨੂੰ ਸਪਰਿੰਗ ਵਿਲਾ ਪੈਲੇਸ ਵਿਚ ਸਵੇਰੇ 11 ਵਜੇ ਸ਼ੁਰੂ ਹੋਵੇਗਾ ਜਿਸ ਵਿਚ ਸ਼ਹਿਰਾਂ ਤੋਂ ਐਮ ਸੀ ਸਾਹਿਬਾਨ, ਪਿੰਡਾਂ ਦੇ ਸਰਪੰਚ ਅਤੇ ਹੋਰ ਮੋਹਤਬਾਰ ਸ਼ਾਮਲ ਹੋਣਗੇ।

